Punjab

ਦਿਲ ‘ਚ ਪੇਸਮੇਕਰ ਪਿਆ ਹੋਣ ਕਾਰਨ ਅੰਮ੍ਰਿਤਸਰ ਰੈਫਰ ਕੀਤੀ ਗਈ ਬੰਬ ਧਮਾਕੇ ਦੀ ਪੀੜਤਾ ਸਪਨਾ

ਅੰਮ੍ਰਿਤਸਰ, 28 ਨਵੰਬਰ : ਗੁਰਦਾਸਪੁਰ ਵਿੱਚ ਥਾਣੇ ਦੇ ਬਾਹਰ ਬੰਬ ਧਮਾਕੇ ਵਿੱਚ ਬੁਰੀ ਤਰ੍ਹਾਂ ਜ਼ਖਮੀ ਹੋਈ ਸਪਨਾ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਪਨਾ ਦੇ ਦਿਲ ਵਿੱਚ ਪੇਸਮੇਕਰ ਪਿਆ ਹੋਇਆ ਹੈ, ਜਿਸ ਕਾਰਨ ਉਸ ਦੇ ਇਲਾਜ ਵਿੱਚ ਕਈ ਮੁਸ਼ਕਲਾਂ ਆ ਰਹੀਆਂ ਹਨ। ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਦੀ ਸਲਾਹ ‘ਤੇ ਉਸ ਨੂੰ ਅੱਜ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤਾਂ ਜੋ ਉਸ ਦਾ ਇਲਾਜ ਸਹੀ ਢੰਗ ਨਾਲ ਹੋ ਸਕੇ। 60 ਸਾਲਾ ਸਪਨਾ ਦੇ ਸਰੀਰ ਦੇ ਕਈ ਹਿੱਸਿਆਂ ‘ਤੇ ਗ੍ਰੇਨੇਡ ਧਮਾਕੇ ਦੇ ਟੁਕੜੇ (ਕੰਕਰ) ਲੱਗੇ ਹੋਏ ਹਨ।

Related Articles

Leave a Reply

Your email address will not be published. Required fields are marked *

Back to top button