Punjab

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ‘ਚ ਕਈ ਵੱਡੇ ਫੈਸਲਿਆਂ ‘ਤੇ ਲੱਗੀ ਮੋਹਰ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 28 ਨਵੰਬਰ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ ਹੋ ਗਈ ਹੈ। ਇਹ ਬੈਠਕ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ CM ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗੀ। ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ, ਜਿਸ ਵਿੱਚ ਰੁਜ਼ਗਾਰ, ਸਿਹਤ ਸਹੂਲਤਾਂ ਸਮੇਤ ਕਈ ਲੋਕ ਪੱਖੀ ਫ਼ੈਸਲੇ ਲਏ ਗਏ। ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 12 ਮਾਹਿਰਾਂ ਸਮੇਤ 300 ਸਪੈਸ਼ਲਿਸਟ ਡਾਕਟਰਾਂ ਦੀ Empanelment ਨੂੰ ਹਰੀ ਝੰਡੀ ਦਿੱਤੀ। ਗੈਰ-ਕਾਨੂੰਨੀ ਮਾਈਨਿੰਗ ਰੋਕਣ ਲਈ Punjab Minor Mineral Rules 2013 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ। ਮਾਈਨਿੰਗ ਤੇ ਮਿਨਰਲ ਨੂੰ ਲੈ ਕੇ ਜੀਪੀਐਸ ਸਿਸਟਮ ਨੂੰ ਮਨਜ਼ੂਰੀ ਦਿੱਤੀ ਗਈ ਹੈ। ਨਾਲ ਹੀ Punjab Cooperative Societies Rules, 1963 ਹੇਠ ਇਕਸਾਰ ਫ੍ਰੇਮਵਰਕ ਬਣਾਉਣ ਲਈ ਰੂਲ 28A ਜੋੜਨ ਨੂੰ ਮਨਜ਼ੂਰੀ ਦਿੱਤੀ। ਸਪੈਸ਼ਲਿਸਟ ਡਾਕਟਰਾਂ ਨੂੰ ਆਨਕਾਲ ਬੁਲਾਉਣ ਦਾ ਫੈਸਲਾ ਹੋਇਆ ਹੈ। ਪਹਿਲੇ ਦੌਰ ਵਿਚ 300 ਸਪੈਸ਼ਲਿਸਟ ਪ੍ਰਾਈਵੇਟ ਡਾਕਟਰਾਂ ਨੂੰ ਇਸ ਲਈ ਇਮਪੈਨਲ ਕੀਤਾ ਜਾਵੇਗਾ। ਇਨ੍ਹਾਂ ਲਈ ਰਾਤ ਨੂੰ ਆਉਣ ਵਾਲੇ ਡਾਕਟਰਾਂ ਨੂੰ 2000 ਰੁਪਏ ਅਤੇ ਦਿਨ ਵਿਚ ਆਉਣ ਵਾਲੇ ਡਾਕਟਰਾਂ ਨੂੰ 1000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਰਹੱਦੀ ਇਲਾਕਿਆਂ ਵਿਚ ਤਾਇਨਾਤ ਡਾਕਟਰਾਂ ਤੇ ਅਧਿਆਪਕਾਂ ਨੂੰ ਸਪੈਸ਼ਲ ਇਨਸੈਂਟਿਵ ਦਿੱਤੇ ਜਾਣਗੇ ਤਾਂ ਜੋ ਇਨ੍ਹਾਂ ਇਲਾਕਿਆਂ ਨੂੰ ਡਾਕਟਰਾਂ ਤੇ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ। ਦੱਸ ਦੇਈਏ ਕਿ ਅੱਜ ਦੁਪਹਿਰ 3.30 ਵਜੇ ਸੂਬੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦਾ ਐਲਾਨ ਵੀ ਹੋਣਾ ਹੈ।

Related Articles

Leave a Reply

Your email address will not be published. Required fields are marked *

Back to top button