Punjab

ਮੁਲਾਜ਼ਮ ਮੰਗਾਂ ਨੂੰ ਲੈ ਕੇ ਹੈਲਥ ਵਰਕਰਾਂ ਵੱਲੋਂ ਚੰਡੀਗੜ੍ਹ ’ਚ 2 ਦਸੰਬਰ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 30 ਨਵੰਬਰ (ਬਾਲ ਕਿਸ਼ਨ)– ਜਥੇਬੰਦੀ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 2 ਦਸੰਬਰ ਨੂੰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਮੇਲ/ਫੀਮੇਲ ਪੰਜਾਬ ਵੱਲੋਂ ਡਾਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਦੇ ਦਫ਼ਤਰ ਚੰਡੀਗੜ੍ਹ 34-ਏ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਜਾਣਕਾਰੀ ਨਰਿੰਦਰ ਸ਼ਰਮਾ ਮੀਤ ਪ੍ਰਧਾਨ ਪੰਜਾਬ ਨੇ ਦਿੰਦਿਆਂ ਦੱਸਿਆ ਕਿ ਗੁਰਪ੍ਰੀਤ ਸਿੰਘ ਮੰਗਵਾਲ, ਹਰਵਿੰਦਰ ਸਿੰਘ ਸ਼ੀਨਾ, ਮਨਜੀਤ ਕੌਰ ਬਾਜਵਾ, ਸੁਖਵਿੰਦਰ ਕੌਰ ਫ਼ਾਜਿਲਕਾ, ਰਣਧੀਰ ਸਿੰਘ ਫਤਿਹਗੜ੍ਹ ਸਾਹਿਬ, ਸੁਖਜੀਤ ਸੇਖੋਂ ਮੁਕਤਸਰ, ਹਰਜੀਤ ਬੋਵਿੰਡ, ਵਿਰਸਾ ਸਿੰਘ, ਗੁਰਦੇਵ ਸਿੰਘ ਢਿੱਲੋਂ, ਬਲਜਿੰਦਰ ਸਿੰਘ ਬਟਾਲਾ, ਅਵਤਾਰ ਸਿੰਘ ਗੰਡੂਆਂ, ਜਸਵਿੰਦਰ ਸਿੰਘ ਭਧੇੜ, ਨਿਗਾਹੀ ਰਾਮ, ਮਲੇਰਕੋਟਲਾ, ਸਤਨਾਮ ਸਿੰਘ ਫ਼ਿਰੋਜ਼ਪੁਰ, ਰਮੇਸ਼ ਕੁਮਾਰ, ਮਨਜੀਤ ਕੌਰ, ਰਣਜੋਤ ਕੌਰ, ਕਵਿਤਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਬਿਕਰਮਜੀਤ ਸਿੰਘ ਗੁਰਦਾਸਪੁਰ, ਸਿਕੰਦਰ ਸਿੰਘ ਪਠਾਨਕੋਟ ਅਤੇ ਹੋਰ ਆਗੂਆਂ ਵੱਲੋਂ ਜਥੇਬੰਦੀ ਦੀਆਂ ਕਾਫੀ ਸਮੇਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਪਣੇ ਆਪਣੇ ਜ਼ਿਲਿਆਂ ਤੋਂ ਵੱਡੀ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਥੇਬੰਦੀ ਦੀਆਂ ਜਾਇਜ਼ ਮੰਗਾਂ ਜਿਨ੍ਹਾਂ ’ਚ ਕੇਂਦਰ ਸਕੇਲ ਅਧੀਨ ਮੁਲਾਜ਼ਮਾਂ ਨੂੰ ਪੰਜਾਬ ਦੀ ਤਰਜ ’ਤੇ ਸਕੇਲ ਲਾਗੂ ਕਰਨੇ, ਕੰਟੈਕਟ ਮੁਲਾਜ਼ਮਾਂ ਨੂੰ ਬਰਾਬਰ ਤਨਖਾਹ ਦੇ ਫੈਸਲੇ ਨੂੰ ਲਾਗੂ ਕਰਨਾ, ਕੱਟੇ ਭੱਤਿਆਂ ਨੂੰ ਬਹਾਲ ਕਰਨਾ, ਕੇਡਰ ਦਾ ਨਾਮ ਬਗੈਰ ਕਿਸੇ ਵਿੱਤੀ ਲਾਭ ਤੇ ਪਹਿਲ ਦੇ ਅਧਾਰ ’ਤੇ ਬਦਲਣਾ, ਪਦਉਨਤੀਆਂ, ਸਮਾਂ, ਕਰਨੀਆਂ ਮੈਡੀਕਲ ਅਫਸਰਾਂ ਦੀ ਤਰਜ ’ਤੇ ਏ.ਸੀ.ਪੀ ਸਕੀਮ ਬਹਾਲ ਕਰਨੀ ਆਦਿ ਮੰਗਾਂ ਨੂੰ ਲੈ ਕੇ 2 ਦਸੰਬਰ ਨੂੰ ਡਾਇਰੈਕਟਰ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਜਲਦੀ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਪੰਜਾਬ ਪੱਧਰ ’ਤੇ ਪੂਰਨ ਤੌਰ ’ਤੇ ਕੰਮ ਬੰਦ ਕਰਕੇ ਹਰ ਜ਼ਿਲੇ੍ਹ ਵਿਚ ਰੋਸ ਧਰਨਾ ਦਿੱਤਾ ਜਾਵੇਗਾ। ਇਸ ਧਰਨੇ ਵਿੱਚ ਹੋਰਨਾਂ ਤੋਂ ਇਲਾਵਾ ਬਲਜੀਤ ਕੌਰ, ਗੁਰਮੀਤ ਕੌਰ, ਕਿਰਨਪਾਲ ਕੌਰ, ਇੰਦਰਜੀਤ ਕੌਰ, ਸੰਗੀਤਾ ਪਾਸੀ, ਬਲਵਿੰਦਰ ਕੌਰ, ਪਰਮਜੀਤ ਕੌਰ ਸੋਮਾ, ਜਸਵਿੰਦਰ ਕੌਰ, ਗੁਰਦੇਵ ਸਿੰਘ, ਰਮੇਸ਼ ਕੁਮਾਰ, ਅਰਵਿੰਦਰ ਸਿੰਘ, ਰਮਨ ਕੁਮਾਰ, ਮਨਜੀਤ ਸਿੰਘ, ਪਲਵਿੰਦਰ ਸਿੰਘ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ ਆਦਿ ਨੇ ਕਿਹਾ ਕਿ ਧਰਨੇ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ।
ਮੁਲਾਜ਼ਮ ਮੰਗਾਂ ਨੂੰ ਲੈ ਕੇ ਹੈਲਥ ਵਰਕਰਾਂ ਵੱਲੋਂ ਚੰਡੀਗੜ੍ਹ ’ਚ 2 ਦਸੰਬਰ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਮੁਲਾਜ਼ਮ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਹੈਲਥ ਵਰਕਰ। ਤਸਵੀਰ: ਬਾਲ ਕਿਸ਼ਨ

Related Articles

Leave a Reply

Your email address will not be published. Required fields are marked *

Back to top button