
ਤਰਨਤਾਰਨ, 30 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਪੁਲਿਸ ਨੇ ਇਕ ਜ਼ਮਾਨਤੀ ਧਾਰਾਵਾਂ ਵਾਲੇ ਪਰਚੇ ਵਿਚ ਬਿਨਾਂ ਜ਼ਮਾਨਤੀ ਧਾਰਾ ਜੋੜ ਕੇ ਕੰਚਨਪ੍ਰੀਤ ਕੌਰ ਨੂੰ ਗ੍ਰਿਫਤਾਰ ਕੀਤਾ ਸੀ। ਸੁਪਰੀਮ ਕੋਰਟ ਦੀ ਰੂਲਿੰਗ ਕਹਿੰਦੀ ਹੈ ਕਿ ਅਜਿਹਾ ਨਹੀਂ ਕੀਤੀ ਜਾ ਸਕਦਾ। ਇਸ ਕਾਰਵਾਈ ਨੂੰ ਅੱਜ ਦੀ ਸੁਣਵਾਈ ਦੌਰਾਨ ਅਦਾਲਤ ਨੇ ਗੈਰ ਸੰਵਿਧਾਨਿਕ ਕਰਾਰ ਦਿੱਤਾ ਹੈ ਅਤੇ ਨਾਲ ਹੀ ਕਿਹਾ ਹੈ ਕਿ ਇਹ ਕਾਨੂੰਨ ਦੇ ਦਾਇਰੇ ਤੋਂ ਬਾਹਰ ਜਾ ਕੇ ਕੀਤੀ ਕਾਰਵਾਈ ਹੈ। ਨਾਲ ਹੀ ਪੁਲਿਸ ਨੂੰ ਤਾੜਨਾ ਵੀ ਕੀਤੀ ਹੈ ਕਿ ਉਹ ਅਜਿਹੀ ਕਾਰਵਾਈ ਅੱਗੇ ਨਾ ਕਰੇ। ਉਨ੍ਹਾਂ ਦੱਸਿਆ ਕਿ ਪੰਜਾਬ ਹਰਿਆਣਾ ਹਾਈ ਕੋਰਟ ਵਿਚ ਉਨ੍ਹਾਂ ਨੇ ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਲਈ ਪਟੀਸ਼ਨ ਦਾਇਰ ਕੀਤੀ ਸੀ। ਜਿਸ ’ਤੇ ਹਾਈ ਕੋਰਟ ਨੇ ਕੰਚਨਪ੍ਰੀਤ ਕੌਰ ਨੂੰ ਪੁਲਿਸ ਦੀ ਹਿਰਾਸਤ ਵਿੱਚੋਂ ਅਦਾਲਤ ਦੀ ਹਿਰਾਸਤ ’ਚ ਲੈਣ ਦੇ ਆਦੇਸ਼ ਦਿੱਤੇ ਸਨ ਅਤੇ ਹਾਈ ਕੋਰਟ ਦੇ ਆਦੇਸ਼ਾਂ ’ਤੇ ਹੀ ਰਾਤ ਭਰ ਅਦਾਲਤ ਵਿਚ ਸੁਣਵਾਈ ਚੱਲੀ ਹੈ।



