
ਮੋਗਾ, 3 ਦਸੰਬਰ : ਮੋਗਾ ਦੇ ਪਿੰਡ ਮੱਲੇਆਣਾ ਦੀ ਆਸਟ੍ਰੇਲੀਆ ‘ਚ ਰਹਿ ਰਹੇ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗਾ ਦੇ ਪਿੰਡ ਮੱਲੇਆਣਾ ਦੇ ਨੌਜਵਾਨ ਮੁੱਖਾ ਸਿੰਘ ਦੀ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ। ਉਹ ਪਿਛਲੇ ਕਾਫੀ ਸਮੇਂ ਤੋਂ ਆਸਟ੍ਰੇਲੀਆ ‘ਚ ਰਹਿ ਰਿਹਾ ਸੀ। ਇਸ ਦੁੱਖਦਾਈ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਪਸਰ ਗਈ ਹੈ। ਮ੍ਰਿਤਕ ਮੁੱਖਾ ਸਿੰਘ ਆਪਣੇ ਪਿੱਛੇ ਪਤਨੀ ਦੋ ਬੱਚੇ ਤੇ ਬਿਰਧ ਮਾਪਿਆਂ ਨੂੰ ਛੱਡ ਗਿਆ ਹੈ।



