
ਅੰਮ੍ਰਿਤਸਰ, 14 ਦਸੰਬਰ : ਅੰਮ੍ਰਿਤਸਰ ਦੇ ਹਾਥੀ ਗੇਟ ਨੇੜੇ ਵਿਅਕਤੀ ਦੀ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਯਸ਼ਪਾਲ ਵਜੋਂ ਹੋਈ ਹੈ ਜਿਸਦੇ ਹੱਥ ਅਤੇ ਪੈਰ ਰੱਸੀਆਂ ਨਾਲ ਬੰਨ੍ਹੇ ਹੋਏ ਪਾਏ ਗਏ। ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ, ਯਸ਼ਪਾਲ ਕਾਫ਼ੀ ਸਮੇਂ ਤੋਂ ਹਾਥੀ ਗੇਟ ਖੇਤਰ ‘ਚ ਜੁੱਤਿਆਂ ਦਾ ਕਾਰੋਬਾਰ ਕਰਦਾ ਆ ਰਿਹਾ ਸੀ ਤੇ ਉਹ ਆਪਣੀ ਦੁਕਾਨ ‘ਤੇ ਹੀ ਰਹਿੰਦਾ ਸੀ। ਜਦੋਂਕਿ ਉਸਦਾ ਪਰਿਵਾਰ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ‘ਚ ਰਹਿੰਦਾ ਹੈ। ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲਿਆ ਤਾਂ ਉਸਦੇ ਹੱਥ-ਪੈਰ ਬੰਨ੍ਹੇ ਹੋਏ ਸਨ ਜਿਸ ਤੋਂ ਬਾਅਦ ਪੁਲਿਸ ਇਸ ਨੂੰ ਸ਼ੱਕੀ ਮੰਨ ਕੇ ਜਾਂਚ ਕਰ ਰਹੀ ਹੈ।
ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤਾਂ ਜੋ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਲਾਸ਼ ਦੇ ਹੱਥ-ਪੈਰ ਬੰਨ੍ਹੇ ਹੋਏ ਸਨ, ਜਿਸ ਕਾਰਨ ਪੁਲਿਸ ਹਰ ਪਹਿਲੂ ਤੋਂ ਜਾਂਚ ਵਿੱਚ ਜੁਟੀ ਹੋਈ ਹੈ।



