Punjab

ਪੰਜ ਦੋਸ਼ੀਆਂ ਨੂੰ ਕਾਬੂ ਕਰਕੇ 21.25 ਗ੍ਰਾਮ ਹੈਰੋਇਨ ਕੀਤੀ ਬਰਾਮਦ

ਬਠਿੰਡਾ, 19 ਦਸੰਬਰ : ਜ਼ਿਲ੍ਹਾ ਪੁਲਿਸ ਨੇ ਵੱਖ–ਵੱਖ ਥਾਵਾਂ ਤੋਂ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 21.25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਭਗਤਾ ਭਾਈਕਾ ਦੀ ਪੁਲਿਸ ਪਾਰਟੀ ਨੇ ਭਗਤ ਭਾਈ ਕਾ ਵਿਖੇ ਪਿੰਡ ਦੇ ਹੀ ਇਕ ਵਿਅਕਤੀ ਹਰਪ੍ਰੀਤ ਸਿੰਘ ਨੂੰ 2 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਥਾਣਾ ਨਥਾਣਾ ਦੀ ਪੁਲਿਸ ਪਾਰਟੀ ਨੇ ਭੁੱਚੋਂ ਮੰਡੀ ਨਜ਼ਦੀਕ ਇਕ ਵਿਅਕਤੀ ਅੰਮ੍ਰਿਤਪਾਲ ਸਿੰਘ ਵਾਸੀ ਬੁਰਜ ਕਾਹਨ ਸਿੰਘ ਵਾਲਾ ਨੂੰ 4 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਬਰਜਮਾਨਤ ਰਿਹਾਅ ਕਰ ਦਿੱਤਾ ਗਿਆ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਬਠਿੰਡਾ–ਬਰਨਾਲਾ ਰੋਡ ਤੇ ਸ਼ਹਿਰ ਦੇ ਗਾਂਧੀ ਨਗਰ ਨਜ਼ਦੀਕ ਇਕ ਵਿਅਕਤੀ ਨੂੰ 8.25 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਫੜ੍ਹੇ ਗਏ ਦੋਸ਼ੀ ਦੀ ਪਛਾਣ ਸੁਖਦੀਪ ਸਿੰਘ ਵਾਸੀ ਗਾਂਧੀ ਨਗਰ ਰਾਮਪੁਰਾ ਦੇ ਤੌਰ ’ਤੇ ਹੋਈ ਹੈ। ਇਸੇ ਤਰ੍ਹਾਂ ਥਾਣਾ ਰਾਮਾ ਦੀ ਪੁਲਿਸ ਪਾਰਟੀ ਨੇ ਤਲਵੰਡੀ ਰਾਮਾ ਰੋਡ ਤੋਂ ਦੋ ਵਿਅਕਤੀਆਂ ਨੂੰ 7 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਫੜ੍ਹੇ ਗਏ ਵਿਅਕਤੀਆਂ ਦੀ ਪਛਾਣ ਇਕਬਾਲ ਸਿੰਘ ਤੇ ਜਗਨਾ ਸਿੰਘ ਵਾਸੀ ਰਾਮਾ ਦੇ ਤੌਰ ’ਤੇ ਹੋਈ ਹੈ।

Related Articles

Leave a Reply

Your email address will not be published. Required fields are marked *

Back to top button