ਜ਼ਿਲ੍ਹਾ ਤੇ ਪੰਚਾਇਤ ਸੰਮਤੀ ਚੋਣਾਂ ’ਚ ਸ਼ਾਨਦਾਰ ਪ੍ਰਦਰਸ਼ਨ ਨਾਲ ਸੂਬੇ ਅੰਦਰ ਮੁੜ ਕਾਂਗਰਸ ਸਰਕਾਰ ਬਣਨ ਦੇ ਸੰਕੇਤ-ਮਾਨਿਕ ਸੋਈ

ਫ਼ਿਰੋਜ਼ਪੁਰ, 19 ਦਸੰਬਰ (ਬਾਲ ਕਿਸ਼ਨ)–ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਆਏ ਨਤੀਜਿਆਂ ’ਚ ਭਾਵੇਂ ਹਾਕਮ ਧਿਰ ਪਹਿਲੇ ਨੰਬਰ ’ਤੇ ਰਹੀ ਹੈ, ਪਰ ਫਿਰ ਵੀ ਕਾਂਗਰਸ ਪਾਰਟੀ ਵੱਲੋਂ ਦੂਜੇ ਨੰਬਰ ’ਤੇ ਰਹਿੰਦੇ ਹੋਏ ਸੂਬੇ ਅੰਦਰ ਇਕ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਨ ਦੀ ਮੌਜੂਦਗੀ ਦਰਜ ਕਰਵਾਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਿਕ ਸੋਈ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿਭਾਗ ਪੰਜਾਬ ਕਾਂਗਰਸ ਕਮੇਟੀ (ਫ਼ਿਰੋਜ਼ਪੁਰ) ਨੇ ਕਰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਦੇ ਨਤੀਜਿਆਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕਾਂਗਰਸ ਨੇ ਹਾਕਮ ਧਿਰ ਦੇ ਬਰਾਬਰ ਰਹੀ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰੀਸ਼ਦ ਦੀਆਂ 14 ਸੀਟਾਂ ਵਿਚੋਂ ਕਾਂਗਰਸ ਨੂੰ 6, ਆਮ ਆਦਮੀ ਪਾਰਟੀ ਨੂੰ 4, ਸ਼੍ਰੋਮਣੀ ਅਕਾਲੀ ਦਲ ਨੂੰ 2 ਅਤੇ ਆਜ਼ਾਦ ਉਮੀਦਵਾਰਾਂ ਨੇ 2 ਸੀਟਾਂ ਹਾਸਲ ਕੀਤੀਆਂ। ਦੂਜੇ ਪਾਸੇ ਜ਼ਿਲ੍ਹੇ ਦੀਆਂ 6 ਪੰਚਾਇਤ ਸੰਮਤੀਆਂ ’ਚੋਂ ਇਕ ’ਤੇ ਕਾਂਗਰਸ, ਚਾਰ ’ਤੇ ਆਮ ਆਦਮੀ ਪਾਰਟੀ ਅਤੇ ਇਕ ਪੰਚਾਇਤ ਸੰਮਤੀ ’ਤੇ ਆਜ਼ਾਦ ਉਮੀਦਵਾਰਾਂ ਦੇ ਹੱਥ ਲੱਗੀ। ਮਾਨਿਕ ਸੋਈ ਨੇ ਕਿਹਾ ਕਿ ਇਸੇ ਤਰ੍ਹਾਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਕਾਂਗਰਸ ਪਾਰਟੀ ਨੇ ਆਪ ਸਰਕਾਰ ਦੇ ਬਰਾਬਰ ਆਪਣੀ ਮੌਜੂਦਗੀ ਦਰਜ ਕਰਵਾਈ ਹੈ, ਜੋ ਕਿ ਪੰਜਾਬ ਅੰਦਰ 2027 ’ਚ ਮੁੜ ਕਾਂਗਰਸ ਸਰਕਾਰ ਬਣਨ ਦੇ ਸੰਕੇਤ ਹਨ।



