Punjab

ਬਹਾਦੁਰਕੇ ਰੋਡ ‘ਤੇ ਡਾਇੰਗ ਯੂਨਿਟ ‘ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

ਲੁਧਿਆਣਾ, 21 ਦਸੰਬਰ : ਬਹਾਦੁਰਕੇ ਰੋਡ ਸਥਿਤ ਏਕਤਾ ਡਾਇੰਗ ਵਿੱਚ ਐਤਵਾਰ ਸਵੇਰ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਅੱਗ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਟੀਮ ਸਮੇਤ ਤੁਰੰਤ ਮੌਕੇ ‘ਤੇ ਪਹੁੰਚੀਆਂ। ਥਾਣਾ ਸਲੇਮ ਟਾਬਰੀ ਦੇ ਤਫਤੀਸ਼ੀ ਅਫਸਰ ਹਰਮੇਸ਼ ਲਾਲ ਅਤੇ ਪੁਲਿਸ ਪਾਰਟੀ ਵੀ ਸੁਰੱਖਿਆ ਪ੍ਰਬੰਧਾਂ ਲਈ ਮੌਕੇ ‘ਤੇ ਮੌਜੂਦ ਰਹੀ। ਫਾਇਰ ਬ੍ਰਿਗੇਡ ਦੇ ਫਾਇਰਮੈਨ ਪੰਕਜ ਸ਼ਰਮਾ ਨੇ ਦੱਸਿਆ ਕਿ ਅੱਗ ਯੂਨਿਟ ਦੇ ਬੋਇਲਰ ਵਿੱਚ ਲੱਗਣ ਦੀ ਸੂਚਨਾ ਮਿਲੀ ਸੀ। ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕੁਝ ਸਮੇਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ। ਉਨ੍ਹਾਂ ਕਿਹਾ ਕਿ ਸਮੇਂ ਸਿਰ ਕਾਰਵਾਈ ਕਾਰਨ ਵੱਡੇ ਨੁਕਸਾਨ ਤੋਂ ਬਚਾਵ ਹੋ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਹਾਲਾਂਕਿ ਮਾਲੀ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button