Punjab

ਲਾਪਤਾ ਨੌਜਵਾਨ ਦੀ ਭਾਖੜਾ ਨਹਿਰ ’ਚੋਂ ਲਾਸ਼ ਬਰਾਮਦ

ਘਨੌਲੀ, 26 ਦਸੰਬਰ : ਘਨੌਲੀ ਦੇ ਲਾਪਤਾ ਹੋਏ ਨੌਜਵਾਨ ਦੀ ਭਾਖੜਾ ਨਹਿਰ ’ਚੋਂ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਘਨੌਲੀ ਦੇ ਜਾਂਚ ਅਧਿਕਾਰੀ ਏਐੱਸਆਈ ਰਾਜ ਕੁਮਾਰ ਨੇ ਦੱਸਿਆ ਕਿ ਮਨੋਜ ਕੁਮਾਰ (30) ਵਾਸੀ ਘਨੌਲੀ 18 ਦਸੰਬਰ ਤੋਂ ਘਨੌਲੀ ਤੋਂ ਲਾਪਤਾ ਸੀ। ਉਕਤ ਨੌਜਵਾਨ ਦੀ ਪੁਲਿਸ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਤਲਾਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖਨੌਰੀ ਨੇੜੇ ਭਾਖੜਾ ਨਹਿਰ ਵਿਚ ਇੱਕ ਵਿਅਕਤੀ ਦੀ ਲਾਸ਼ ਤੈਰ ਰਹੀ ਹੈ। ਪੁਲਿਸ ਨੇ ਪਰਿਵਾਰਿਕ ਮੈਂਬਰਾਂ ਨੂੰ ਨਾਲ ਲਿਜਾ ਕੇ ਲਾਸ਼ ਨੂੰ ਨਹਿਰ ’ਚੋਂ ਬਾਹਰ ਕਢਵਾਇਆ, ਜੋ ਕਿ ਲਾਪਤਾ ਮਨੋਜ ਕੁਮਾਰ ਦੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿਖੇ ਰਖਵਾ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button