Punjab

ਨਵੇਂ ਸਾਲ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ ਮਹੀਨਾ

ਕਪੂਰਥਲਾ, 26 ਦਸੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਵੇਂ ਸਾਲ ਵਿੱਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਨੂੰ ਪੂਰਾ ਕਰੇਗੀ। ਉਹ ਵੀਰਵਾਰ ਨੂੰ ਪਿੰਡ ਖੋਜੇਵਾਲ ਸਥਿਤ ‘ਦਿ ਓਪਨ ਡੋਰ ਚਰਚ’ ਵੱਲੋਂ ਆਯੋਜਿਤ ਕ੍ਰਿਸਮਸ ਦੇ ਤਿਉਹਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸਨ। ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਮੰਤਰੀਆਂ ਦਾ ਇਹ ਫ਼ਰਜ਼ ਹੈ ਕਿ ਉਹ ਸਾਰੇ ਧਰਮਾਂ ਦੇ ਡੇਰਿਆਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 29 ਦਸੰਬਰ ਨੂੰ ਗੁਰਦਾਸਪੁਰ ਵਿੱਚ ਕ੍ਰਿਸਮਸ ਦੇ ਸਬੰਧ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਪ੍ਰੋਗਰਾਮ ਵਿੱਚ ਸ਼ਾਮਲ ਹੋਣ ‘ਤੇ ਉਨ੍ਹਾਂ ਦਾ ਸਵਾਗਤ ਪ੍ਰਧਾਨ ਸੰਧਾਵਾਲੀਆ, ਯੂਥ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਪ੍ਰਬੰਧਕੀ ਕਮੇਟੀ ਵੱਲੋਂ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button