
ਜਲੰਧਰ , 29 ਦਸੰਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਚੁੱਕੇ ਹਨ। ਇਕ ਦਿਨ ਪਹਿਲਾਂ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਦੋ ਧੜਿਆਂ ‘ਚ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਦੀ ਪ੍ਰਤੀਕਿਰਿਆ ਸਾਹਮਣੇ ਆਈ। ਹਾਲਾਂਕਿ, ਪ੍ਰੈੱਸ ਕਾਨਫਰੰਸ ਦੌਰਾਨ ਚੰਨੀ ਨੇ ਮਨਰੇਗਾ ਸਕੀਮ ‘ਚ ਕੀਤੇ ਜਾ ਰਹੇ ਬਦਲਾਅ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ।



