Punjab

ਆਪ ਸਰਕਾਰ ਨੇ 35.27 ਲੱਖ ਲਾਭਪਾਤਰੀਆਂ ਦੀ ਪੈਨਸ਼ਨ ਰੋਕੀ-ਪ੍ਰਤਾਪ ਸਿੰਘ ਬਾਜਵਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 2 ਜਨਵਰੀ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਵੇਦਨਹੀਣਤਾ, ਗਲਤ ਤਰਜੀਹਾਂ ਅਤੇ ਗੰਭੀਰ ਵਿੱਤੀ ਕੁਪ੍ਰਬੰਧਨ ਕਾਰਨ ਸੂਬੇ ਭਰ ਦੇ 35.27 ਲੱਖ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਤੋਂ ਵਾਂਝਾ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਲੱਖਾਂ ਬਜ਼ੁਰਗ, ਵਿਧਵਾਵਾਂ, ਦਿਵਿਆਂਗ ਵਿਅਕਤੀ ਅਤੇ ਹੋਰ ਕਮਜ਼ੋਰ ਵਰਗ ਮਹੀਨਿਆਂ ਤੋਂ ਪੈਨਸ਼ਨ ਦੀ ਉਡੀਕ ਕਰਨ ਲਈ ਮਜਬੂਰ ਹਨ। ਜੋ ਕਿ ਉਹਨਾਂ ਦੀ ਰੋਜ਼ੀ-ਰੋਟੀ ਦਾ ਇਕਮਾਤਰ ਸਹਾਰਾ ਹੈ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਪ੍ਰਚਾਰ ‘ਤੇ ਕਰੋੜਾਂ ਰੁਪਏ ਖਰਚ ਰਹੇ ਹਨ।

Related Articles

Leave a Reply

Your email address will not be published. Required fields are marked *

Back to top button