
ਬਟਾਲਾ, 4 ਜਨਵਰੀ : ਬਟਾਲਾ ਨਗਰ ਨਿਗਮ ਦੇ ਮਿਊਂਸੀਪਲ ਸੈਨੇਟਰੀ ਅਫਸਰ ਨੂੰ ਲਾਪਰਵਾਹੀ ਅਤੇ ਡਿਊਟੀ ਵਿੱਚ ਕੁਤਾਹੀ ਦੇ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4 (1) ਦੇ ਤਹਿਤ ਤੁਰੰਤ ਪ੍ਰਭਾਵ ਨਾਲ ਸਰਕਾਰੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਨਗਰ ਨਿਗਮ ਕਮਿਸ਼ਨਰ ਨੇ ਇੱਕ ਪੱਤਰ ਜਾਰੀ ਕਰਕੇ ਮਿਊਂਸੀਪਲ ਸੈਨੇਟਰੀ ਅਫਸਰ ਜਗਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਮੁਅਤਲੀ ਦੌਰਾਨ ਜਗਦੀਪ ਸਿੰਘ ਦਾ ਹੈਡ ਕੁਆਰਟਰ ਚੰਡੀਗੜ੍ਹ ਦੇ ਮੁੱਖ ਦਫਤਰ ਵਿਖੇ ਰਹੇਗਾ ਹੈ। ਇੱਥੇ ਇਹ ਜ਼ਿਕਰਯੋਗ ਹੈ ਕਿ ਸ਼ਨੀਚਰਵਾਰ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਗਏ ਨਗਰ ਕੀਰਤਨ ਦੇ ਰਸਤੇ ‘ਚ ਕੂੜੇ ਤੇ ਗੰਦਗੀ ਦੇ ਵੱਡੇ ਢੇਰ ਲੱਗੇ ਸਨ ਜਿਸ ਨੂੰ ਲੈ ਕੇ ਸੰਗਤਾਂ ‘ਚ ਭਾਰੀ ਰੋਸ ਪਾਇਆ ਗਿਆ ਸੀ। ਇਸ ਸਬੰਧੀ ਵੀਡੀਓ ਵੀ ਵਾਇਰਲ ਹੋਈਆਂ ਸਨ ਜਿਸ ਤੋਂ ਬਾਅਦ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ ਨੇ ਇਹ ਸਖ਼ਤ ਕਾਰਵਾਈ ਕੀਤੀ ਹੈ।



