Punjab

ਵਾਲਮੀਕਿ ਸਮਾਜ ਵੱਲੋਂ ਅੱਜ ਸ਼ਹਿਰ ‘ਚ ਮੁਕੰਮਲ ਹੜਤਾਲ

ਆਪ ਨੇਤਾ ਵਿਰੁੱਧ ਕਾਰਵਾਈ ਨਾ ਹੋਣ ਦਾ ਰੋਸ

ਕਪੂਰਥਲਾ,  6 ਜਨਵਰੀ: ਆਮ ਆਦਮੀ ਪਾਰਟੀ ਦੀ ਆਗੂ ਅਤੇ ਸਾਬਕਾ ਹਲਕਾ ਹਲਕਾ ਇੰਚਾਰਜ ਮੰਜੂ ਰਾਣਾ ਤੇ ਕਾਰਵਾਈ ਕਰਵਾਉਣ ਨੂੰ ਲੈ ਕੇ ਵੱਖ ਵੱਖ ਵਾਲਮੀਕ ਭਾਈਚਾਰੇ ਦੀਆਂ ਜਥੇਬੰਦੀਆਂ ਅਤੇ ਵਾਲਮੀਕਿ ਸਮਾਜ ਵੱਲੋਂ ਅੱਜ ਕਪੂਰਥਲਾ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਕਪੂਰਥਲਾ ਸ਼ਹਿਰ ਦੇ ਬਾਜ਼ਾਰ ਅਤੇ ਮੁੱਖ ਸੜਕਾਂ ਤੇ ਪੈਂਦੀਆਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਰਹੀਆਂ ਤੇ ਬਾਜ਼ਾਰਾਂ ਵਿੱਚ ਪੂਰੀ ਤਰ੍ਹਾ ਸਨਾਟਾ ਛਾਇਆ ਹੋਇਆ ਹੈ। ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜਿੱਥੇ ਚੱਪੇ ਚੱਪੇ ਤੇ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਉਥੇ ਹੀ ਦੁਕਾਨਦਾਰਾਂ ਵੱਲੋਂ ਵੀ ਆਪਣੀਆਂ ਦੁਕਾਨਾਂ ਬੰਦ ਕਰਦੇ ਹੋਏ ਵਾਲਮੀਕਿ ਭਾਈਚਾਰੇ ਨੂੰ ਪੂਰਨ ਤੌਰ ਤੇ ਸਹਿਯੋਗ ਦਿੱਤਾ ਗਿਆ ਵਾਲਮੀਕਿ ਭਾਈਚਾਰੇ ਦਾ ਕਹਿਣਾ ਹੈ ਕਿ ਆਪ ਆਗੂ ਮੰਜੂ ਰਾਣਾ ਵੱਲੋਂ ਭਗਵਾਨ ਵਾਲਮੀਕਿ ਜੀ ਬਾਰੇ ਅਪ ਸ਼ਬਦ ਬੋਲੇ ਗਏ ਹਨ ਅਤੇ ਜਿੰਨਾ ਚਿਰ ਮੰਜੂ ਰਾਣਾ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।

Related Articles

Leave a Reply

Your email address will not be published. Required fields are marked *

Back to top button