Punjab

ਸੋਨਾਲੀ ਗਿਰੀ ਹੋਣਗੇ ਸਿੱਖਿਆ ਵਿਭਾਗ ਦੇ ਨਵੇਂ ਸਕੱਤਰ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 20 ਜਨਵਰੀ : ਪੰਜਾਬ ਸਰਕਾਰ ਵੱਲੋਂ 2007 ਬੈਚ ਦੀ ਆਈਏਐੱਸ ਅਧਿਕਾਰੀ ਅਨਿੰਦਤਾ ਮਿੱਤਰਾ ਦਾ ਮੁੱਖ ਚੋਣ ਅਫ਼ਸਰ ਵਜੋਂ ਤਬਾਦਲ ਕੀਤੇ ਜਾਣ ਤੋਂ ਬਾਅਦ ਦੋ ਹੋਰ ਸੀਨੀਅਰ ਅਧਿਕਾਰੀਆਂ ਨੂੰ ਵੱਖ-ਵੱਖ ਵਿਭਾਗਾਂ ਦਾ ਵਾਧੂ ਚਾਰਜ ਦਿੱਤਾ ਹੈ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮ ਮੁਤਾਬਕ, ਸਾਲ 2009 ਬੈਚ ਦੀ ਆਈਏਐੱਸ ਅਧਿਕਾਰੀ ਸੋਨਾਲੀ ਗਿਰੀ ਨੂੰ ਪੁਰਾਣੇ ਵਿਭਾਗਾਂ ਦੇ ਨਾਲ-ਨਾਲ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ ਤੇ ਭਾਸ਼ਾ ਵਿਭਾਗ ਦਾ ਪ੍ਰਬੰਧਕੀ ਸਕੱਤਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਜਦਕਿ 2011 ਗਿਰੀਸ਼ ਦਿਆਲਨ ਨੂੰ ਪੁਰਾਣੇ ਵਿਭਾਗ ਦੇ ਨਾਲ ਡਾਇਰੈਕਟਰ ਬੁਨਿਆਦੀ ਢਾਂਚਾ ਵਿਕਾਸ ਬੋਰਡ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਯਾਦ ਰਹੇ ਕਿ ਸੋਨਾਲੀ ਗਿਰੀ ਇਸ ਵਕਤ ਮੈਨੇਜਿੰਗ ਡਾਇਰੈਕਟਰ ਪਨਸਪ, ਵਾਧੂ ਚਾਰਜ ਸਕੱਤਰ ਸ਼ਹਿਰੀ ਹਵਾਬਾਜ਼ੀ ਵਿਭਾਗ, ਮਾਲ ਤੇ ਪੁਰਨਵਾਸ ਵਿਭਾਗ ਦਾ ਚਾਰਜ ਹੈ।

Related Articles

Leave a Reply

Your email address will not be published. Required fields are marked *

Back to top button