Punjab

ਨਸ਼ੇ ਦਾ ਟੀਕਾ ਲਗਾਉਣ ਨਾਲ ਪਿੰਡ ਸਭਰਾ ਵਾਸੀ ਦੀ ਮੌਤ

ਕੈਰੋਂ, 31 ਜਨਵਰ : ਪੱਟੀ ਹਲਕੇ ਦੇ ਪਿੰਡ ਸਭਰਾ ਵਿਖੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਵੀ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਸਭਰਾ ਨੇ ਘਰ ’ਚ ਹੀ ਬਾਥਰੂਮ ਅੰਦਰ ਖ਼ੁਦ ਨੂੰ ਨਸ਼ੇ ਦਾ ਟੀਕਾ ਲਗਾਇਆ ਤੇ ਨਸ਼ੇ ਦੀ ਇਸ ਡੋਜ਼ ਨੇ ਉਸ ਦੀ ਜੀਵਨ ਲੀਲ੍ਹਾ ਸਮਾਪਤ ਕਰ ਦਿੱਤੀ। ਜਦੋਂ ਉਹ ਬਾਥਰੂਮ ਵਿਚੋਂ ਕਾਫੀ ਦੇਰ ਬਾਹਰ ਨਾ ਆਇਆ ਤਾਂ ਪਰਿਵਾਰ ਨੂੰ ਸ਼ੰਕਾ ਹੋਈ। ਜਿਸ ਤੋਂ ਬਾਅਦ ਪਰਿਵਾਰ ਨੇ ਬਾਥਰੂਮ ਨੂੰ ਚੈੱਕ ਕੀਤਾ ਤਾਂ ਰਵੀ ਸਿੰਘ ਮ੍ਰਿਤਕ ਹਾਲਤ ਵਿਚ ਮਿਲਿਆ। ਪਿੰਡ ਵਾਸੀਆਂ ਨੇ ਕਿਹਾ ਕਿ ਨਸ਼ੇ ਨਾਲ ਕਈ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ ਪਰ ਨਸ਼ਾ ਖਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਲੋਕਾਂ ਨੇ ਮੰਗ ਕੀਤੀ ਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।

Related Articles

Leave a Reply

Your email address will not be published. Required fields are marked *

Back to top button