
ਬਾਲ ਕਿਸ਼ਨ
ਫ਼ਿਰੋਜ਼ਪੁਰ, 13 ਫਰਵਰੀ : ਫ਼ਿਰੋਜ਼ਪੁਰ ਦੇ ਇਤਿਹਾਸਕ ਪਿੰਡ ਬਜੀਦਪੁਰ ਵਿਖੇ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਮਾਸੂਮ ਪੁੱਤਰ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਘਟਨਾ ਵਿੱਚ ਤਿੰਨੋਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕਰਨ ਸ਼ਰਮਾ ਨੇ ਦੱਸਿਆ ਕਿ ਜਗਸੀਰ ਸਿੰਘ (37) ਪੁੱਤਰ ਗੁਰਮੇਜ ਸਿੰਘ, ਵਾਸੀ ਬਜੀਦਪੁਰ ਨੇ ਅਚਾਨਕ ਆਪਣੀ ਪਤਨੀ ਨਵਨੀਤ ਕੌਰ (35) ਅਤੇ 4 ਸਾਲਾ ਪੁੱਤਰ ਵਾਰਸਦੀਪ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਗਸੀਰ ਸਿੰਘ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕਰਨ ਸ਼ਰਮਾ ਨੇ ਦੱਸਿਆ ਕਿ ਜਗਸੀਰ ਸਿੰਘ (37) ਪੁੱਤਰ ਗੁਰਮੇਜ ਸਿੰਘ, ਵਾਸੀ ਬਜੀਦਪੁਰ ਨੇ ਅਚਾਨਕ ਆਪਣੀ ਪਤਨੀ ਨਵਨੀਤ ਕੌਰ (35) ਅਤੇ 4 ਸਾਲਾ ਪੁੱਤਰ ਵਾਰਸਦੀਪ ਸਿੰਘ ‘ਤੇ ਗੋਲੀਆਂ ਚਲਾ ਦਿੱਤੀਆਂ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਜਗਸੀਰ ਸਿੰਘ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।



