Punjab

ਬਠਿੰਡਾ ‘ਚ ਸਕੀ ਮਾਂ ਨੇ ਮਾਸੂਮ ਬੱਚਿਆਂ ਨੂੰ ਦਿੱਤਾ ਜ਼ਹਿਰ

ਭੈਣ ਨਾਲ ਮਿਲ ਕੇ ਉਜਾੜਿਆ ਆਪਣਾ ਹੀ ਘਰ

ਬਠਿੰਡਾ, 13 ਫਰਵਰੀ : ਜ਼ਿਲ੍ਹਾ ਬਠਿੰਡਾ ਦੇ ਥਾਣਾ ਫੂਲ ਖੇਤਰ ਅਧੀਨ ਆਉਂਦੇ ਇਕ ਪਿੰਡ ਫੂਲੇਵਾਲਾ ਵਿੱਚ ਦਸ ਦਿਨਾਂ ਦੇ ਅੰਦਰ ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਇਹ ਹੱਤਿਆ ਕਿਸੇ ਹੋਰ ਨੇ ਨਹੀਂ ਸਗੋਂ ਸਕੀ ਮਾਂ ਨੇ ਆਪਣੀ ਭੈਣ ਤੇ ਇਕ ਹੋਰ ਵਿਅਕਤੀ ਨਾਲ ਮਿਲ ਕੇ ਕੀਤੀ ਹੈ। ਪੁਲਿਸ ਨੇ ਹੱਤਿਆ ਦੇ ਦੋਸ਼ ਹੇਠ ਮ੍ਰਿਤਕ ਬੱਚਿਆਂ ਦੀ ਮਾਂ ਜੱਸੀ ਕੌਰ, ਉਸਦੀ ਭੈਣ ਮੋਟੋ ਕੌਰ ਅਤੇ ਲੱਖੀ ਸਿੰਘ ਵਾਸੀ ਮਹਿਲ ਕਲਾਂ ਖਿਲਾਫ ਕੇਸ ਦਰਜ ਕਰਕੇ ਮਾਂ ਤੇ ਉਸਦੀ ਭੈਣ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਫੂਲੇਵਾਲਾ ਦੇ ਬੁੱਧ ਸਿੰਘ ਦੀ ਅੱਠ ਸਾਲਾਂ ਕੁੜੀ ਸੁਖਪ੍ਰੀਤ ਕੌਰ ਦੀ ਕੁੱਝ ਦਿਨ ਪਹਿਲਾਂ ਮੌਤ ਹੋ ਗਈ ਸੀ। ਪਰਿਵਾਰ ਨੇ ਇਸ ਨੂੰ ਕੁਦਰਤੀ ਮੌਤ ਸਮਝਦਿਆਂ ਉਸਦਾ ਅੰਤਿਮ ਸਸਕਾਰ ਕਰ ਦਿੱਤਾ। ਹੁਣ ਸ਼ੁੱਕਰਵਾਰ ਰਾਤ ਨੂੰ ਬੁੱਧ ਸਿੰਘ ਦੇ ਛੇ ਸਾਲਾਂ ਪੁੱਤਰ ਫ਼ਤਿਹਵਰ ਸਿੰਘ ਦੀ ਅਚਾਨਕ ਮੌਤ ਹੋ ਗਈ। ਇਸ ਤੋਂ ਬਾਅਦ ਪੀੜਤ ਨੂੰ ਸ਼ੱਕ ਹੋਇਆ ਕਿ ਉਸਦੇ ਚੰਗੇ ਭਲੇ ਦੋਵੇਂ ਬੱਚਿਆਂ ਦੀ ਅਚਾਨਕ ਕਿਵੇਂ ਮੌਤ ਹੋ ਗਈ। ਇਸ ਤੋਂ ਬਾਅਦ ਉਸਨੇ ਇਸਦੀ ਸੂਚਨਾ ਥਾਣਾ ਫੂਲ ਦੀ ਪੁਲਿਸ ਨੂੰ ਦਿੱਤੀ। ਜਾਣਕਾਰੀ ਅਨੁਸਾਰ ਕਰੀਬ ਦਸ ਦਿਨ ਪਹਿਲਾਂ ਪਿੰਡ ਦੀ ਇੱਕ ਲੜਕੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਸੀ। ਉਸ ਸਮੇਂ ਪਰਿਵਾਰ ਵਾਲਿਆਂ ਨੇ ਬਿਨਾਂ ਕਿਸੇ ਕਾਨੂੰਨੀ ਕਾਰਵਾਈ ਦੇ ਉਸਦਾ ਸਸਕਾਰ ਕਰ ਦਿੱਤਾ ਸੀ। ਮਾਮਲੇ ਨੂੰ ਲੈ ਕੇ ਉਸ ਵਕਤ ਕੋਈ ਰਸਮੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ। ਸ਼ੁੱਕਰਵਾਰ ਰਾਤ ਲੜਕੀ ਦੇ ਸੱਤ ਸਾਲਾ ਛੋਟੇ ਭਰਾ ਦੀ ਵੀ ਅਚਾਨਕ ਮੌਤ ਹੋ ਗਈ। ਇੱਕੋ ਪਰਿਵਾਰ ਵਿੱਚ ਘੱਟ ਸਮੇਂ ਦੇ ਅੰਦਰ ਦੂਜੀ ਮੌਤ ਹੋਣ ਨਾਲ ਪਿੰਡ ਵਾਸੀਆਂ ਵਿੱਚ ਸ਼ੰਕਾ ਡੂੰਘੀ ਹੋਣ ਲੱਗੀ। ਸ਼ਨੀਵਾਰ ਸਵੇਰੇ ਪਿੰਡ ਦੇ ਸਰਪੰਚ ਅਤੇ ਹੋਰ ਪਿੰਡ ਵਾਸੀ ਥਾਣਾ ਫੂਲ ਪਹੁੰਚੇ ਅਤੇ ਪੁਲਿਸ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਦੋਵਾਂ ਮੌਤਾਂ ਦੀ ਡੂੰਘੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ। ਪਿੰਡ ਵਾਸੀ ਭਰਪੂਰ ਸਿੰਘ ਨੇ ਦੱਸਿਆ ਕਿ ਪੂਰੇ ਪਿੰਡ ਵਿੱਚ ਇਨ੍ਹਾਂ ਦੋਵਾਂ ਮੌਤਾਂ ਨੂੰ ਲੈ ਕੇ ਸ਼ੱਕ ਦਾ ਮਾਹੌਲ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਲਾਤ ਸਾਧਾਰਨ ਨਹੀਂ ਲੱਗ ਰਹੇ, ਇਸ ਲਈ ਪੁਲਿਸ ਨੂੰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨੀ ਚਾਹੀਦੀ ਹੈ। ਪਿੰਡ ਵਾਸੀਆਂ ਨੇ ਖ਼ਦਸ਼ਾ ਜਤਾਇਆ ਕਿ ਦੋਵਾਂ ਘਟਨਾਵਾਂ ਦੇ ਪਿੱਛੇ ਕੋਈ ਸਾਜ਼ਿਸ਼ ਵੀ ਹੋ ਸਕਦੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਹਿਲਾਂ ਲੜਕੀ ਦੀ ਮੌਤ ਨੂੰ ਕੁਦਰਤੀ ਮੰਨ ਲਿਆ ਗਿਆ, ਪਰ ਹੁਣ ਛੋਟੇ ਭਰਾ ਦੀ ਮੌਤ ਤੋਂ ਬਾਅਦ ਮਾਮਲਾ ਸ਼ੱਕੀ ਜਾਪ ਰਿਹਾ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜੇਕਰ ਜ਼ਰੂਰੀ ਹੋਵੇ ਤਾਂ ਪਹਿਲੇ ਮਾਮਲੇ ਦੀ ਵੀ ਦੁਬਾਰਾ ਜਾਂਚ ਕੀਤੀ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀ ਦੇ ਖਿਲਾਫ ਕਾਰਵਾਈ ਹੋਵੇ। ਇਸ ਸਬੰਧ ਵਿੱਚ ਰਾਮਪੁਰਾ ਫੂਲ ਦੇ ਡੀਐਸਪੀ ਮਨੋਜ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਮ੍ਰਿਤਕ ਬੱਚੇ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਜੇਕਰ ਜਾਂਚ ਦੌਰਾਨ ਕਿਸੇ ਕਿਸਮ ਦੀ ਲਾਪਰਵਾਹੀ ਜਾਂ ਅਪਰਾਧਿਕ ਪਹਿਲੂ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਵਿਅਕਤੀ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਪੜਤਾਲ ਕਰ ਰਹੀ ਹੈ ਅਤੇ ਹਰ ਪਹਿਲੂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਪਿੰਡ ਵਿੱਚ ਇਸ ਘਟਨਾ ਤੋਂ ਬਾਅਦ ਸੋਗ ਅਤੇ ਤਣਾਅ ਦਾ ਮਾਹੌਲ ਹੈ। ਪਿੰਡ ਵਾਸੀਆਂ ਨੂੰ ਪੋਸਟਮਾਰਟਮ ਰਿਪੋਰਟ ਦਾ ਇੰਤਜ਼ਾਰ ਹੈ, ਜਿਸ ਤੋਂ ਬਾਅਦ ਹੀ ਦੋਵਾਂ ਮੌਤਾਂ ਦੀ ਗੁੱਥੀ ਸੁਲਝਣ ਦੀ ਉਮੀਦ ਹੈ।

Related Articles

Leave a Reply

Your email address will not be published. Required fields are marked *

Back to top button