
ਲੁਧਿਆਣਾ, 21 ਫਰਵਰੀ : ਪਤਨੀ ਦੇ ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਇੱਕ ਵਿਅਕਤੀ ਇਸ ਕਦਰ ਪਰੇਸ਼ਾਨ ਹੋ ਗਿਆ ਕਿ ਉਸਨੇ ਆਪਣੇ ਘਰ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਥਾਣਾ ਡਾਬਾ ਦੀ ਪੁਲਿਸ ਨੇ ਮ੍ਰਿਤਕ ਸਵਰਨ ਸਿੰਘ (46)ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਸਵਰਨ ਦੇ ਭਰਾ ਬਸੰਤ ਨਗਰ ਦੇ ਵਾਸੀ ਰਾਜਵਿੰਦਰ ਸਿੰਘ ਦੀ ਸ਼ਿਕਾਇਤ ਤੇ ਸਵਰਨ ਦੀ ਪਤਨੀ ਸੁਖਵਿੰਦਰ ਕੌਰ ਅਤੇ ਉਸਦੇ ਪ੍ਰੇਮੀ ਜਸਵੀਰ ਸਿੰਘ ਦੇ ਖਿਲਾਫ ਮੁਕਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਸਵਰਨ ਸਿੰਘ ਆਪਣੀ ਪਤਨੀ ਸੁਖਵਿੰਦਰ ਕੌਰ ਦੇ ਨਜਾਇਜ਼ ਸੰਬੰਧਾਂ ਤੋਂ ਬੇਹਦ ਪਰੇਸ਼ਾਨ ਸੀ। ਜਾਂਚ ਅਧਿਕਾਰੀ ਰੇਸ਼ਮ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਤਨੀ ਜਸਵੀਰ ਸਿੰਘ ਨਾਮ ਦੇ ਵਿਅਕਤੀ ਨਾਲ ਰਿਲੇਸ਼ਨ ਵਿੱਚ ਸੀ। ਕੁਝ ਦਿਨ ਪਹਿਲੋਂ ਸਵਰਨ ਸਿੰਘ ਨੇ ਆਪਣੀ ਪਤਨੀ ਨੂੰ ਪ੍ਰੇਮੀ ਨਾਲ ਚੈਟਿੰਗ ਕਰਦੇ ਹੋਏ ਰੰਗੇ ਹੱਥੀ ਫੜ ਲਿਆ। ਇਸ ਘਟਨਾ ਤੋਂ ਬਾਅਦ ਉਹ ਬੁਰੀ ਤਰ੍ਹਾਂ ਹਤਾਸ਼ ਹੋ ਗਿਆ ਅਤੇ ਉਸਨੇ ਆਪਣੇ ਕਮਰੇ ਵਿੱਚ ਜਾ ਕੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਆਪਣੇ ਪਿੱਛੇ ਦੋ ਬੱਚੇ ਛੱਡ ਗਿਆ ਹੈ। ਜਾਂਚ ਅਧਿਕਾਰੀ ਰੇਸ਼ਮ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਭਰਾ ਰਾਜਵਿੰਦਰ ਸਿੰਘ ਦੀ ਸ਼ਿਕਾਇਤ ਤੇ ਉਸਦੀ ਪਤਨੀ ਸੁਖਵਿੰਦਰ ਕੌਰ ਅਤੇ ਜਸਵੀਰ ਸਿੰਘ ਨਾਮ ਦੇ ਵਿਅਕਤੀ ਦੇ ਖਿਲਾਫ ਮੁਕਦਮਾ ਦਰਜ ਕਰਕੇ ਮੁਲਜਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।



