Punjab

ਨਗਰ ਸੁਧਾਰ ਟਰੱਸਟਾਂ ਲਈ ਓਟੀਐੱਸ 30 ਤੱਕ ਮੁੜ ਸ਼ੁਰੂ

ਸੜਕੀ ਕੰਮਾਂ ਤੇ ਸ਼ਹਿਰੀ ਬੁਨਿਆਦੀ ਢਾਂਚੇ ਦੇ ਵਿਕਾਸ ’ਚ ਲਿਆਂਦੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ4 ਅਪ੍ਰੈਲ : ਸਥਾਨਕ ਸਰਕਾਰਾਂ ਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸੁਧਾਰ ਟਰੱਸਟਾਂ ਲਈ ਇਕਮੁਸ਼ਤ ਨਿਪਟਾਰਾ (ਓਟੀਐੱਸ) ਯੋਜਨਾ 30 ਅਪ੍ਰੈਲ ਤੱਕ ਮੁੜ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਨਾਨ-ਕੰਸਟਰੱਕਸ਼ਨ ਫੀਸ (ਐੱਨਸੀਐੱਫ) ‘ਤੇ ਲਗਭਗ 50 ਫ਼ੀਸਦੀ ਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਨਾਲ ਜਾਇਦਾਦ ਮਾਲਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੇਗੀ।ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਲਈ ਹਾਊਸ ਟੈਕਸ ਦੀ ਵਸੂਲੀ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ ਜੋ ਕਿ ਵਿੱਤੀ ਸਾਲ 2024-25 ’ਚ 500 ਕਰੋੜ ਰੁਪਏ ਸੀ। ਨਗਰ ਨਿਗਮਾਂ ਤੇ ਕੌਂਸਲਾਂ ’ਚ 1,300 ਕਰੋੜ ਰੁਪਏ ਦੀ ਲਾਗਤ ਨਾਲ 2,120 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੂੰ ਮਈ 2026 ਦੇ ਅੰਤ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਸਥਾਈ ਮੁਰੰਮਤ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਮਾਨਸੂਨ ਤੋਂ ਪਹਿਲਾਂ ਸੜਕਾਂ ’ਤੇ ਟੋਇਆਂ ਦੀ ਪੂਰੀ ਤਰ੍ਹਾਂ ਮੁਰੰਮਤ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਵਪਾਰ ਕਰਨ ’ਚ ਆਸਾਨੀ ਨੂੰ ਉਤਸ਼ਾਹਿਤ ਕਰਨ ਲਈ ਬਿਲਡਿੰਗ ਪਲਾਨ ਸਬੰਧੀ ਪ੍ਰਵਾਨਗੀ ਪ੍ਰਕਿਰਿਆ ਨੂੰ ਸਰਲ ਬਣਾਇਆ ਗਿਆ ਹੈ। ਫਾਈਲਾਂ ਹੁਣ ਦੋ ਵਾਰ ਦੀ ਬਜਾਏ ਸਿਰਫ਼ ਇਕ ਵਾਰ ਕਮਿਸ਼ਨਰ ਕੋਲ ਜਮ੍ਹਾਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਐੱਸਟੀਪੀ ਪ੍ਰਵਾਨਗੀਆਂ ਹੁਣ ਸਿਰਫ਼ ਅੱਧੇ ਏਕੜ ਤੇ ਇਸ ਤੋਂ ਵੱਧ ਖੇਤਰ ਵਾਲੇ ਪਲਾਟਾਂ ਲਈ ਲੁੜੀਂਦੀਆਂ ਹੋਣਗੀਆਂ, ਜਦਕਿ ਪਹਿਲਾਂ ਇਹ ਪ੍ਰਵਾਨਗੀ 500 ਵਰਗ ਗਜ਼ ਤੱਕ ਲੁੜੀਂਦੀ ਸੀ।ਪ੍ਰਵਾਨਗੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਤੇ ਮੁੱਖ ਦਫ਼ਤਰ ਪੱਧਰ ‘ਤੇ ਇਕ ਸਿੰਗਲ-ਵਿੰਡੋ ਕਮੇਟੀ ਸਿਸਟਮ ਸ਼ੁਰੂ ਕੀਤਾ ਗਿਆ ਹੈ। ਇਸ ਸਿਸਟਮ ਤਹਿਤ ਸਾਰੇ ਸਬੰਧਤ ਅਧਿਕਾਰੀ ਇੱਕੋ ਵਾਰ ਪ੍ਰਵਾਨਗੀਆਂ ਦੇ ਸਕਣਗੇ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ।ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਮਜ਼ਬੂਤ ਕਰਦਿਆਂ ਸਰਕਾਰ ਵੱਲੋਂ 131 ਕਰੋੜ ਰੁਪਏ ਦੇ ਨਿਵੇਸ਼ ਨਾਲ ਫਾਇਰ ਸਰਵਿਸਿਜ਼ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ, ਜਿਸ ’ਚ ਉੱਨਤ ਫਾਇਰ ਟੈਂਡਰਾਂ ਦੀ ਖ਼ਰੀਦ ਤੇ ਸੂਬੇ ਭਰ ’ਚ 13 ਨਵੇਂ ਫਾਇਰ ਸਟੇਸ਼ਨਾਂ ਦੀ ਸਥਾਪਨਾ ਸ਼ਾਮਲ ਹੈ।

Related Articles

Leave a Reply

Your email address will not be published. Required fields are marked *

Back to top button