Punjab

ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ

ਡਾਇਰੈਕਟਰ ਦਫਤਰ ਦੀ ਪ੍ਰੋਸੀਡਿੰਗ ਨੂੰ ਨਕਾਰਿਆ, 19 ਅਕਤੂਬਰ ਨੂੰ ਧਰਨੇ ਦੀਆਂ ਪੂਰੀਆਂ ਤਿਆਰੀਆਂ

ਫਿਰੋਜ਼ਪੁਰ 14 ਅਕਤੂਬਰ( ਪੈਰਾ ਮੈਡੀਕਲ ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਅੱਜ ਇੱਕ ਆਨਲਾਈਨ ਮੀਟਿੰਗ ਕੋਆਰਡੀਨੇਟਰ ਗੁਲਜਾਰ ਖਾਨ ਅਤੇ ਨਰਿੰਦਰ ਸ਼ਰਮਾਂ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਪੰਜਾਬ ਭਰ ਵਿੱਚੋਂ ਆਗੂਆਂ ਨੇ ਹਿੱਸਾ ਲਿਆ। ਇਹਨਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਉੱਤੇ ਵਿਚਾਰ ਚਰਚਾ ਕਰਦਿਆਂ ਚਿੰਤਾ ਪ੍ਰਗਟਾਈ ਗਈ ਕਿ ਪਿਛਲੇ ਲੰਬੇ ਸਮੇਂ ਤੋਂ ਪੈਰਾ ਮੈਡੀਕਲ ਸਿਹਤ ਕਾਮਿਆਂ ਦੀਆਂ ਹੱਕੀ ਮੰਗਾਂ ਲਟਕਦੀਆਂ ਆ ਰਹੀਆਂ ਹਨ ਅਤੇ ਇਹਨਾਂ ਮੰਗਾਂ ਨੂੰ ਪੂਰਾ ਕਰਨ ਲਈ ਸਿਹਤ ਡਾਇਰੈਕਟਰ ਅਤੇ ਪੰਜਾਬ ਸਰਕਾਰ ਸੁਹਿਰਦ ਨਹੀਂ ਹੈ। ਪਿਛਲੇ ਦਿਨੀ ਜਥੇਬੰਦੀ ਦੇ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਦੋਵਾਂ ਸਿਹਤ ਡਾਇਰੈਕਟਰਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਕੁੱਝ ਮੰਗਾਂ ਉੱਤੇ ਸਹਿਮਤੀ ਬਣੀ ਸੀ ਕਿ ਇਹ ਮੰਗਾਂ ਜਲਦੀ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ ਪਰ ਉਸਤੋਂ ਬਾਅਦ ਜਥੇਬੰਦੀ ਨੂੰ ਡਾਇਰੈਕਟਰ ਦਫਤਰ ਵੱਲੋਂ ਜਿਹੜੀ ਪ੍ਰੋਸੀਡਿੰਗ ਜਾਰੀ ਕੀਤੀ ਗਈ ਉਸ ਵਿੱਚ ਮੰਨੀਆਂ ਗਈਆਂ ਮੰਗਾਂ ਸਬੰਧੀ ਕਾਰਵਾਈ ਅਮਲ ਰੂਪ ਵਿੱਚ ਲਿਆ ਕੇ ਉਹਨਾਂ ਨੂੰ ਪੂਰਾ ਕਰਨ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ ਬਲਕਿ ਡਾਇਰੈਕਟਰ ਦਫਤਰ ਵੱਲੋਂ ਪ੍ਰੋਸੀਡਿੰਗ ਵਿੱਚ ਸਾਰੀਆਂ ਮੰਗਾਂ ਦੇ ਜਵਾਬ ਟਾਲਮਟੋਲ ਵਾਲੀ ਨੀਤੀ ਨਾਲ ਦਿੰਦਿਆਂ ਜਥੇਬੰਦੀ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਜ਼ਿਕਰਯੋਗ ਹੈ ਕਿ ਜਥੇਬੰਦੀ ਨਾਲ ਮੀਟਿੰਗ ਦੌਰਾਨ ਡਾਇਰੈਕਟਰ ਵੱਲੋਂ ਸਬੰਧਤ ਬ੍ਰਾਂਚਾਂ ਦੇ ਸੁਪਰਡੈਂਟਾਂ ਨੂੰ ਮੀਟਿੰਗ ਵਿੱਚ ਬਿਠਾਉਣ ਦੀ ਬਜਾਏ ਹੇਠਲੇ ਕਰਮਚਾਰੀਆਂ ਨੂੰ ਬਿਠਾਇਆ ਜਾਂਦਾ ਹੈ ਜਿਨ੍ਹਾਂ ਵੱਲੋਂ ਮੁਲਾਜ਼ਮ ਮੰਗਾਂ ਨੂੰ ਗੁੰਮਰਾਹਕੁੰਨ ਗੱਲਾਂ ਰਾਹੀਂ ਟਾਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਥੇਬੰਦੀ ਦੇ ਆਗੂਆਂ ਨੇ ਡਾਇਰੈਕਟਰ ਦਫਤਰ ਵੱਲੋਂ ਜਾਰੀ ਕੀਤੀ ਗਈ ਪ੍ਰੋਸੀਡਿੰਗ ਨੂੰ ਸਿਰੇ ਤੋਂ ਨਕਾਰਦਿਆਂ ਇਹ ਕਿਹਾ ਕਿ ਸਿਹਤ ਡਾਇਰੈਕਟਰ ਅਤੇ ਸਿਹਤ ਮੰਤਰੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਲਈ ਬਿਲਕੁਲ ਵੀ ਗੰਭੀਰ ਨਹੀਂ ਹਨ ਜਿਸ ਕਾਰਨ ਵਿਭਾਗ ਦੇ ਸਮੁੱਚੇ ਕੇਡਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਥੇਬੰਦੀ ਦੇ ਆਗੂਆਂ ਵੱਲੋਂ ਅੱਗੇ ਜਾਣਕਾਰੀ ਦਿੰਦਿਆਂ ਇਹ ਕਿਹਾ ਗਿਆ ਕਿ ਡਾਇਰੈਕਟਰ ਦਫਤਰ ਦੇ ਇਸ ਨਾਲਾਇਕੀ ਭਰੇ‌ ਰਵੱਈਏ ਨੂੰ ਦੇਖਦੇ ਹੋਏ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਆਉਣ ਵਾਲੀ ਮਿਤੀ 19 ਅਕਤੂਬਰ ਨੂੰ ਡਾਇਰੈਕਟਰ ਦਫਤਰ ਚੰਡੀਗੜ੍ਹ ਵਿਖੇ ਸਮੂਹ ਪੈਰਾਮੈਡੀਕਲ ਕਾਮਿਆਂ ਵੱਲੋਂ ਵੱਡੀ ਗਿਣਤੀ ਵਿੱਚ ਪਹੁੰਚ ਕੇ ਧਰਨਾਂ ਦਿੱਤਾ ਜਾਵੇਗਾ ਅਤੇ ਉਥੋਂ ਸਿਹਤ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ ਜਾਵੇਗਾ। ਇਸ ਸਮੇਂ ਵਿਰਸਾ ਸਿੰਘ ਪੰਨੂ, ਗਗਨਦੀਪ ਸਿੰਘ ਬਠਿੰਡਾ, ਗੁਰਦੇਵ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਦੋਦਾ, ਸੰਦੀਪ ਸਿੰਘ ਸਿੱਧੂ, ਮਨਜੀਤ ਸਿੰਘ ਤਰਨਤਾਰਨ, ਰਜਵੰਤ ਸਿੰਘ ਬਾਗੜੀਆ, ਸੁਨੀਲ ਤਰਗੋਤਰਾ, ਰਾਜਿੰਦਰ ਬੱਲੂਆਣਾਂ, ਗੁਰਵਿੰਦਰ ਸਿੰਘ ਤਰਨਤਾਰਨ, ਗੁਰਦੇਵ ਸਿੰਘ ਬੱਲ, ਜਸਵਿੰਦਰ ਸਿੰਘ ਕੌੜਾ, ਹਰਜੀਤ ਸਿੰਘ ਪਹੁਵਿੰਡ, ਗੁਰਦੇਵ ਸਿੰਘ ਬੱਲ, ਗੁਰਪਾਲ ਸਿੰਘ ਲੁਧਿਆਣਾ, ਜਸਮੇਲ ਦਿਓਲ, ਨਰਿੰਦਰ ਸਿੰਘ ਫਿਰੋਜ਼ਪੁਰ, ਗੁਰਜਿੰਦਰ ਤੁਸੀਂ ਢਿੱਲੋ ਆਊਟ ਸੋਰਸ ਪ੍ਰਧਾਨ, ਪ੍ਰੀਤ ਮੁਖੀਜਾ, ਸੁਖਪਾਲ ਸਿੰਘ ਰੋਪੜ, ਜਸਮੇਲ ਜੱਸੀ ਮੋਗਾ, ਹਰਮਿੰਦਰ ਪਾਲ ਫਤਿਹਗੜ੍ਹ ਸਾਹਿਬ, ਸੁਰਿੰਦਰ ਸੋਨੀ,‌ ਰਾਮ ਪ੍ਰਸ਼ਾਦ ਫਿਰੋਜ਼ਪੁਰ, ਸਰਬਜੀਤ ਸਿੰਘ ਤਰਨ ਤਾਰਨ, ਅਮਨਦੀਪ ਸਿੰਘ ਸਤਨਾਮ ਸਿੰਘ ਫਿਰੋਜ਼ਪੁਰ ਗੁਰਮੇਲ ਸਿੰਘ ਫਿਰੋਜਪੁਰ ਕਲਵੰਤ ਸਿੰਘ ਸਿਵਿਲ ਹੋਸਪੀਟਲ, ਸ਼ਾਹਕੋਟ, ਦਵਿੰਦਰ ਸਿੰਘ ਰਮੇਸ਼ ਕੁਮਾਰ ਮੁਨੱਵਰ ਜਹਾਂ, ਮਨਜੀਤ ਕੌਰ ਬਾਜਵਾ, ਵੀਰਪਾਲ ਕੌਰ, ਰਣਜੀਤ ਕੌਰ, ਸਰਬਜੀਤ ਕੌਰ, ਬਲਜੀਤ ਕੌਰ, ਇੰਦਰਜੀਤ ਕੌਰ, ਨਸੀਮ ਅਖਤਰੀ, ਗੁੱਡੀ ਕੌਰ, ਗੁਰਦੀਪ ਕੌਰ, ਕਿਰਨਜੀਤ ਕੌਰ, ਜਸਪ੍ਰੀਤ ਕੌਰ, ਰਮਨਦੀਪ ਕੌਰ, ਕਮਲ ਦੀਪ ਕੌਰ, ਗਗਨਦੀਪ ਕੌਰ, ਕੁਲਦੀਪ ਕੌਰ, ਪੂਨਮ, ਸੰਤੋਸ਼ ਇੰਦਰਜੀਤ ਕੌਰ ਫਿਰੋਜਪੁਰ ਕਿਰਨਜੀਤ ਗੁਰੂ ਵਰਸਾਏ ਬਲਜੀਤ ਕੌਰ ਗੁਰਮੀਤ ਕੌਰ ਕਸੂਆਣਾ ਦਵਿੰਦਰ ਸਿੰਘ ਰਮੇਸ਼ ਕੁਮਾਰ ਇੰਦਰਜੀਤ ਕੌਰ ਕਿਰਨਜੀਤ ਕੌਰ ਮਨਜੀਤ ਸਿੰਘ ਪਰਵੀਰ ਸਿੰਘ ਮਨਪ੍ਰੀਤ ਕੌਰ ਰੇਖਾ ਬੰਦਨਾ ਤਰਨ ਰਜਨੀਸ਼ ਸਟਾਫ ਆਦਿ ਆਗੂ ਸਾਥੀ ਮੀਟਿੰਗ ਵਿੱਚ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button