Punjab

ਸ਼੍ਰੋਮਣੀ ਕਮੇਟੀ ਦੇ ਵਿਰੋਧੀ ਮੈਂਬਰਾਂ ਦਾ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ, ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 2 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰੋਧੀ ਧਿਰ ਦੇ ਮੈਂਬਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇੱਕ ਵਫਦ ਦੇ ਰੂਪ ਵਿੱਚ ਮਿਲੇਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ‘ਤੇ ਇਹ ਮੈਂਬਰਾਂ ਦਾ ਵਫਦ ਜਥੇਦਾਰ ਨੂੰ ਮਿਲਿਆਮਿਲਣੀ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰਾਂ ਵਿੱਚ ਸ਼ਾਮਲ ਕਰਨੈਲ ਸਿੰਘ ਪੰਜੋਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਆਪਣਾ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਸਪਸ਼ਟ ਤੌਰ ‘ਤੇ ਲਿਖਿਆ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮਿਆਂ ਨੂੰ ਇਨ ਬਿਨ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਤਿੰਨ ਦਿਨਾਂ ਵਿੱਚ ਪ੍ਰਵਾਨ ਕਰਨ ਦਾ ਜੋ ਹੁਕਮ ਹੋਇਆ ਸੀ, ਉਹ ਹੁਣ ਤੱਕ ਵੀ ਲਾਗੂ ਨਹੀਂ ਹੋ ਸਕਿਆਉਨ੍ਹਾਂ ਕਿਹਾ ਕਿ 19 ਦਸੰਬਰ ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਸਬੰਧੀ ਇੱਕ ਜਾਂਚ ਕਮੇਟੀ ਬਣਾਈ ਗਈ ਹੈ ਜੋ ਕਿ ਅਣਅਧਿਕਾਰਤ ਹੈ। ਕਿਸੇ ਵੀ ਸਿੰਘ ਸਾਹਿਬ ਜਾਂ ਜਥੇਦਾਰ ਦੀ ਜਾਂਚ ਸ਼੍ਰੋਮਣੀ ਕਮੇਟੀ ਨਹੀਂ ਕਰ ਸਕਦੀ। ਇਹ ਅਧਿਕਾਰ ਸ੍ਰੀ ਅਕਾਲ ਤਖਤ ਸਾਹਿਬ ਪਾਸ ਹੈ। ਉਨ੍ਹਾਂ ਕਿਹਾ ਕਿ ਵਫਦ ਵੱਲੋਂ ਜਥੇਦਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਕਮੇਟੀ ਨੂੰ ਭੰਗ ਕੀਤਾ ਜਾਵੇ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਦੀ ਜਾਂਚ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਰਵਾਈ ਜਾਵੇਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਨਾ ਮੰਨਣ ਦੇ ਦੋਸ਼ ਵਿੱਚ ਜਿਹੜੇ ਵੀ ਆਗੂ ਜ਼ਿੰਮੇਵਾਰ ਹਨ ਉਹਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕਰਕੇ ਧਾਰਮਿਕ ਸਜਾ ਲਗਾਈ ਜਾਵੇ ਤਾਂ ਜੋ ਕੋਈ ਵੀ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮ ਨੂੰ ਮੰਨਣ ਤੋਂ ਅਗਾਂਹ ਤੋਂ ਇਨਕਾਰੀ ਨਾ ਹੋਵੇ। ਵਫਦ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸਤਵਿੰਦਰ ਸਿੰਘ ਟੋਹੜਾ, ਅਮਰੀਕ ਸਿੰਘ ਸ਼ਾਹਪੁਰ, ਮਹਿੰਦਰ ਸਿੰਘ ਹੁਸੈਨਪੁਰ, ਬੀਬੀ ਕੁਲਦੀਪ ਕੌਰ ਟੋਹੜਾ, ਰਾਮਪਾਲ ਸਿੰਘ ਬਹਿਣੀਵਾਲ, ਜਸਵੰਤ ਸਿੰਘ ਪੁੜੈਣ, ਹਰਬੰਸ ਸਿੰਘ ਮੰਝਪੁਰ ਆਦਿ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button