Punjab

ਜਬਰੀ ਹਸਪਤਾਲ ’ਚ ਦਾਖ਼ਲ ਕਰਵਾਏ ਜਾ ਸਕਦੇ ਹਨ ਡੱਲੇਵਾਲ

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਣਵ ਦੇ ਬਿਆਨ ਤੋਂ ਪੰਜਾਬ ਸਰਕਾਰ ਹੈਰਾਨ

ਚੰਡੀਗੜ੍ਹ, 2 ਜਨਵਰੀਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਰੁਕੀ ਹੋਈ ਗੱਲਬਾਤ ਮੁੜ ਸ਼ੁਰੂ ਹੋਣ ਦੀ ਆਸ ਲਾਈ ਬੈਠੀ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਕੇਂਦਰੀ ਕੈਬਨਿਟ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੇ ਸਵਾਲ ਦੇ ਜਵਾਬ ’ਚ ਕਿਹਾ ਕਿ ਕਿਸਾਨ ਜਥੇਬੰਦੀਆਂ ਨਾਲ ਸਾਡੀ ਗੱਲ ਹੁੰਦੀ ਰਹਿੰਦੀ ਹੈ। ਮੌਜੂਦਾ ਅੰਦੋਲਨ ਬਾਰੇ ਸੁਪਰੀਮ ਕੋਰਟ ਜਿਹੜੇ ਨਿਰਦੇਸ਼ ਦੇਵੇਗਾ, ਅਸੀਂ ਉਸ ਦਾ ਪਾਲਣ ਕਰਾਂਗੇਵੈਸ਼ਣਵ ਦੇ ਇਸ ਬਿਆਨ ਤੋਂ ਪੰਜਾਬ ਸਰਕਾਰ ਹੈਰਾਨ ਹੈ। ਸੂਬਾ ਸਰਕਾਰ ਨੂੰ ਆਸ ਸੀ ਕਿ ਕੇਂਦਰ ਸਰਕਾਰ ਗੱਲਬਾਤ ਸ਼ੁਰੂ ਕਰਨ ਸਬੰਧੀ ਬਿਆਨ ਦੇਵੇਗੀ ਤਾਂ ਜੋ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹੂਲਤਾਂ ਮਿਲਣ ਲਈ ਤਿਆਰ ਹੋ ਜਾਣਗੇਸੂਤਰਾਂ ਦਾ ਕਹਿਣ ਹੈ ਕਿ ਸੁਪਰੀਮ ਕੋਰਟ ਦੀ ਹੁਕਮ ਅਦੂਲੀ ਤੋਂ ਬਚਣ ਲਈ ਹੁਣ ਪੰਜਾਬ ਸਰਕਾਰ ਡੱਲੇਵਾਲ ਨੂੰ ਜਬਰੀ ਹਸਪਤਾਲ ’ਚ ਦਾਖ਼ਲ ਕਰਵਾ ਸਕਦੀ ਹੈ। ਸਰਕਾਰ ਨੇ 31 ਦਸੰਬਰ ਨੂੰ ਸੁਪਰੀਮ ਕੋਰਟ ’ਚ ਹਲਫ਼ਨਾਮਾ ਦੇ ਕੇ ਤਿੰਨ ਦਿਨਾਂ ਦਾ ਸਮਾਂ ਮੰਗਿਆ ਸੀ। ਇਸ ਹਲਫ਼ਨਾਮੇ ’ਚ ਕਿਹਾ ਗਿਆ ਸੀ ਕਿ ਕੇਂਦਰ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ। ਉਸ ਨੇ ਸਕਾਰਾਤਮਕ ਰਵੱਈਆ ਅਪਣਾਇਆ ਹੈ ਅਤੇ ਇਹ ਗੱਲਬਾਤ ਕਿਸੇ ਵੀ ਸਮੇਂ ਸ਼ੁਰੂ ਹੋ ਸਕਦੀ ਹੈ। ਕਿਉਂਕਿ ਵੀਰਵਾਰ ਨੂੰ ਸੁਪਰੀਮ ਕੋਰਟ ਤੋਂ ਮੰਗੀ ਗਈ ਤਿੰਨ ਦਿਨ ਦੀ ਮਿਆਦ ਵਧਾਉਣ ਦਾ ਆਖਰੀ ਦਿਨ ਹੈ ਤੇ ਭਲਕੇ ਇਸ ਕੇਸ ਦੀ ਮੁੜ ਸੁਣਵਾਈ ਹੋਣੀ ਹੈ।ਓਧਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਬੁੱਧਵਾਰ ਨੂੰ 37ਵੇਂ ਦਿਨ ਵੀ ਜਾਰੀ ਰਿਹਾਉਨ੍ਹਾਂ ਦੀ ਸਿਹਤ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਸੁਪਰੀਮ ਕੋਰਟ ਨੇ ਪੰਜਾਬ ਦੇ ਡੀਜੀਪੀ ਤੇ ਮੁੱਖ ਸਕੱਤਰ ਨੂੰ ਉਨ੍ਹਾਂ ਨੂੰ ਫ਼ੌਰੀ ਮੈਡੀਕਲ ਸਹੂਲਤ ਮੁਹਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮਾਮਲੇ ਬਾਰੇ ਮੁੱਖ ਸਕੱਤਰ ਤੇ ਡੀਜੀਪੀ ਨਾਲ ਲਗਾਤਾਰ ਦੋ ਦਿਨ ਬੈਠਕਾਂ ਕੀਤੀਆਂ ਹਨ। ਪਰ ਸਰਕਾਰ ਵੱਲੋਂ ਕੋਈ ਹੱਲ ਨਿਕਲਦਾ ਨਹੀਂ ਦਿਸ ਰਿਹਾਹਾਲਾਂਕਿ ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਸੁਪਰੀਮ ਕੋਰਟ ਦੀ ਮਾਣਹਾਨੀ ਤੋਂ ਬਚਣ ਲਈ ਸਰਕਾਰ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਮਜਬੂਰ ਕਰ ਸਕਦੀ ਹੈ।

Related Articles

Leave a Reply

Your email address will not be published. Required fields are marked *

Back to top button