
ਅੰਮ੍ਰਿਤਸਰ, 3 ਜਨਵਰੀ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅੱਜ ਸ਼ਰਧਾਂਜਲੀ ਸਮਾਗਮ ’ਤੇ ਉਨ੍ਹਾਂ ਵਲੋਂ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਕਿਹਾ ਕਿ ਡਾ. ਸਿੰਘ ਨੇ ਆਪਣੇ ਕਾਲਜ ਸਮੇਂ ਦੌਰਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਵਰਕਰ ਵਜੋਂ ਵੀ ਵੱਡੀ ਸੇਵਾ ਨਿਭਾਈ ਅਤੇ ਦੇਸ਼ ਦੀ ਆਰਥਿਕਤਾ ਨੂੰ ਉਸ ਵੇਲੇ ਲੀਹਾਂ ਤੇ ਲੈ ਕੇ ਆਉਂਦਾ ਜਦੋਂ ਇਹ ਆਰਥਿਕਤਾ ਬਹੁਤ ਡਾਵਾਂ ਡੋਲ ਹੋਈ ਪਈ ਸੀ। ਉਨ੍ਹਾਂ ਦੇ ਕਾਰਜਕਾਲ ਵਿਚ ਦੇਸ਼ ਦੀ ਬਿਹਤਰੀਨ ਤਰੱਕੀ ਹੋਈ। ਉਹ 2004 ਤੋਂ 2014 ਤੱਕ ਦੇਸ਼ ਤੇ ਪ੍ਰਧਾਨ ਮੰਤਰੀ ਰਹੇ ਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਦਸਤਾਰ ਦੀ ਪਹਿਚਾਣ ਵੀ ਸਮੁੱਚੇ ਸੰਸਾਰ ਅੰਦਰ ਕਰਵਾਈ। ਉਨ੍ਹਾਂ ਅੱਜ ਡਾਕਟਰ ਮਨਮੋਹਨ ਸਿੰਘ ਨਮਿਤ ਅੰਤਿਮ ਅਰਦਾਸ ਸਮਾਗਮ ਮੌਕੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਵੀ ਕੀਤਾ।



