Punjab

ਉਰਦੂ ਜਮਾਤ ਦੇ ਦਾਖ਼ਲੇ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਤਾਰੀਕ ਵਿੱਚ 10 ਜਨਵਰੀ ਤੱਕ ਵਾਧਾ

ਫ਼ਿਰੋਜ਼ਪੁਰ, 3 ਜਨਵਰੀ- ਜ਼ਿਲ੍ਹਾ ਭਾਸ਼ਾ ਦਫ਼ਤਰ ਮਾਂ ਬੋਲੀ ਪੰਜਾਬੀ ਦੇ ਵਿਕਾਸ ਦੇ ਨਾਲ—ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸ ਲੜੀ ਤਹਿਤ ਜ਼ਿਲ੍ਹਾ ਭਾਸ਼ਾ ਦਫ਼ਤਰ ਫਿਰੋਜ਼ਪੁਰ ਵਿਖੇ ਉਰਦੂ ਆਮੋਜ਼ ਸਿਖਲਾਈ ਸੈਸ਼ਨ ਜਨਵਰੀ—ਜੂਨ 2025 ਸ਼ੁਰੂ ਹੋਣ ਜਾ ਰਿਹਾ ਹੈ। ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਆਖਰੀ ਮਿਤੀ 31 ਦਸੰਬਰ, 2024 ਰੱਖੀ ਗਈ ਸੀ ਜੋ ਹੁਣ ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਮਿਤੀ ਵਿੱਚ ਵਾਧਾ ਕਰਦੇ ਹੋਏ ਆਖਰੀ ਮਿਤੀ 10 ਜਨਵਰੀ 2025 ਕਰ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਨੇ ਦੱਸਿਆ ਕਿ ਉਰਦੂ ਆਮੋਜ਼ ਸਿਖਲਾਈ ਸੈਸ਼ਨ ਦੀ ਦਾਖਲਾ ਅਤੇ ਪ੍ਰੀਖਿਆ ਫ਼ੀਸ ਯਕਮੁਸ਼ਤ 500 ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ ਛੇ ਮਹੀਨੇ ਅਤੇ ਕਲਾਸ ਦਾ ਸਮਾਂ ਰੋਜਾਨਾ ਇੱਕ ਘੰਟੇ ਦਾ ਹੋਵੇਗਾ ਉਨ੍ਹਾਂ ਕਿਹਾ ਕਿ ਕਿਸੀ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਆਖਰੀ ਮਿਤੀ 31 ਦਸੰਬਰ, 2024 ਰੱਖੀ ਗਈ ਸੀ। ਹੁਣ ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਮਿਤੀ ਵਿੱਚ ਵਾਧਾ ਕਰਦੇ ਹੋਏ ਆਖਰੀ ਮਿਤੀ 10 ਜਨਵਰੀ 2025 ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਦਾਖ਼ਲਾ ਲੈਣ ਦੇ ਚਾਹਵਾਨ ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ, ਬੀ—ਬਲਾਕ, ਦੂਜੀ ਮੰਜ਼ਿਲ, ਕਮਰਾ ਨੰਬਰ ਬੀ—209 ਤੋਂ ਕਿਸੀ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕਰ ਸਕਦੇ ਹਨ। ਦਾਖ਼ਲਾ ਫਾਰਮ ਭਰਨ ਉਪਰੰਤ ਮਿਤੀ 10 ਜਨਵਰੀ 2025 ਤੱਕ ਇਸ ਦਫ਼ਤਰ ਵਿਖੇ ਦਸਤੀ ਜਮ੍ਹਾਂ ਕਰਵਾਏ ਜਾਣ ਜਾਂ ਇਸ ਦਫ਼ਤਰ ਦੀ ਈ.ਮੇਲ. ਆਈ.ਡੀ. ’ਤੇ ਮਿਤੀ 10 ਜਨਵਰੀ 2025 ਤੱਕ ਭੇਜ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button