Punjab

ਸੂਰ-ਪਾਲਣ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬਠਿੰਡਾ, 4 ਜਨਵਰੀ : ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਸੂਰ-ਪਾਲਣ ਦੀਆਂ ਵੱਖ-ਵੱਖ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਉਣ ਸਬੰਧੀ ਪੰਜ ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ’ਚ ਵੱਖ-ਵੱਖ ਪਿੰਡਾਂ ਦੇ 41 ਕਿਸਾਨਾਂ ਨੇ ਭਾਗ ਲਿਆ ਜਿਨ੍ਹਾਂ ਨੂੰ ਸੂਰਾਂ ਦੀ ਮਹੱਤਤਾ ਤੇ ਲੋੜ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥੀਆਂ ਨੂੰ ਕਿੱਤਾ-ਮੁਖੀ ਸਿਖਲਾਈ ਕੋਰਸਾਂ ਨੂੰ ਸਮੇਂ ਦੀ ਲੋੜ ਦੱਸਦੇ ਹੋਏ, ਅਜਿਹੇ ਕੋਰਸਾਂ ਵਿੱਚ ਭਾਗ ਲੈਣ ਲਈ ਪ੍ਰੇਰਿਆ। ਕੋਆਰਡੀਨੇਟਰ ਡਾ. ਅਜੀਤਪਾਲ ਸਿੰਘ ਧਾਲੀਵਾਲ, ਪ੍ਰੋਫੈਸਰ (ਐਨੀਮਲ ਸਾਇੰਸ) ਨੇ ਵੱਖ-ਵੱਖ ਤਕਨੀਕਾਂ ਸੰਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਖੁਰਾਕ, ਟੀਕਾਕਰਨ, ਦਵਾਈਆਂ, ਸ਼ੈਡ ਅਤੇ ਰੋਗ ਰਹਿਤ ਸੂਰ-ਪਾਲਣ ਸਬੰਧੀ ਭਰਪੂਰ ਜਾਣਕਾਰੀ ਦਿੱਤੀ। ਇਸ ਦੌਰਾਨ ਡਾ. ਗੁਰਦੀਪ ਸਿੰਘ ਸਿੱਧੂ ਨੇ ਸਿਖਿਆਰਥੀਆਂ ਨੂੰ ਇਸ ਕੋਰਸ ਲਈ ਸਿਖਲਾਈ ਨੂੰ ਕਿੱਤੇ ਵਜੋਂ ਅਪਨਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਪਰਿਵਾਰ ਦੀ ਆਮਦਨ ਵਿੱਚ ਬਣਦਾ ਯੋਗਦਾਨ ਪਾ ਸਕਣ।

Related Articles

Leave a Reply

Your email address will not be published. Required fields are marked *

Back to top button