Punjab

ਸੀ-ਪਾਈਟ ਕੈਂਪ ਰਣੀਕੇ ਵਿਖੇ ਆਰਮੀ, ਪੈਰਾਮਿਲਟਰੀ ਫੋਰਸ, ਐਸ.ਐਸ.ਸੀ. ਦੀ ਭਰਤੀ ਲਈ ਕਰਵਾਈ ਜਾ ਰਹੀ ਹੈ ਮੁਫਤ ਤਿਆਰੀ

ਅੰਮ੍ਰਿਤਸਰ, 4 ਜਨਵਰੀ 2025- ਸੀ-ਪਾਈਟ ਕੈਂਪ ਕਪੂਰਥਲਾਂ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਰਮੀ,ਐਸ.ਐਸ.ਸੀ,ਪੈਰਾਲਿਮਟਰੀ ਫੋਰਸ ਪੰਜਾਬ ਪੁਲਿਸ ਵਿੱਚ ਭਰਤੀ ਲਈ ਫਿੱਜੀਕਲ ਅਤੇ ਲਿਖਤੀ ਪੇਪਰ ਦੀ ਟਰੇਨਿੰਗ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਬਹੁਤ ਜੋਰਾਂ ਨਾਲ ਚੱਲ ਰਹੀ ਹੈ। ਜਿਹੜੇ ਯੁਵਕ ਫਿੱਜੀਕਲ /ਲਿਖਤੀ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ,ਉਹ ਯੁਵਕ ਸੀ-ਪਾਈਟ ਕੈਂਪ ਰਣੀਕੇ, ਅੰਮ੍ਰਿਤਸਰ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ ਹਨ। ਕੈਂਪ ਦੀ ਟਰੇਨਿੰਗ ਲੈਣ ਲਈ ਦਸਤਾਵੇਜ ਦੀਆਂ ਫੋਟੋ ਕਾਪੀਆਂ ਜਿਵੇਂ ਆਧਾਰ ਕਾਰਡ, ਦਸਵੀਂ ਕਲਾਸ ਜਾ ਬਾਰਵੀਂ ਕਾਲਸ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ ਫੋਟੋਗਰਾਫ ਅਤੇ ਆਨਲਾਈਨ ਰਜ਼ਿਸਟਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਕੈਂਪ ਦੇ ਅਧਿਕਾਰੀ ਦੇ ਦੱਸਿਆ ਹੈ ਕਿ ਟਰੇਨਿੰਗ ਦੌਰਾਨ ਯੂਵਕਾ ਨੂੰ ਟਰੇਨਿੰਗ, ਪੜਾਈ, ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫਤ ਦਿੱਤਾ ਜਾਵੇਗਾ। ਇਸ ਸਬੰਧੀ ਯੁਵਕ ਵਧੇਰੇ ਜਾਣਕਾਰੀ ਲਈ ਇਹਨ੍ਹਾਂ ਮੋਬਾਇਲ ਨੰਬਰ 7009317626 ਅਤੇ 9872840492 ਤੇ ਸਪੰਰਕ ਕੀਤਾ ਜਾ ਸਕਦਾ ਹੈ ਜਾਂ ਸੀ-ਪਾਈਟ ਕੈਂਪ ਰਣੀਕੇ ਵਿਖੇ ਪਹੁੰਚ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button