Punjab

ਕਿਸਾਨਾਂ ਦੀ ਮਹਾ ਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ

ਖਨੌਰੀ, 4 ਜਨਵਰੀ- ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ’ਤੇ ਅੱਜ ਅੰਦੋਲਨਕਾਰੀ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇੱਥੇ ਕਿਸਾਨ ਆਗੂ ਜਗਜੀਤ ਡੱਲੇਵਾਲ 40 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਉਨ੍ਹਾਂ ਦੇਸ਼ ਭਰ ਦੇ ਕਿਸਾਨਾਂ ਨੂੰ ਗੱਲਬਾਤ ਲਈ ਖਨੌਰੀ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਸੀ। ਡੱਲੇਵਾਲ ਵੀ ਸਟੇਜ ’ਤੇ ਆ ਕੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਕਿਸਾਨਾਂ ਦੀ ਮਹਾਪੰਚਾਇਤ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਨੇ ਜੀਂਦ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਤੇ ਬੀ.ਐਨ.ਐਸ. ਦੀ ਧਾਰਾ 163 (ਪਹਿਲਾਂ ਆਈਪੀਸੀ ਦੀ ਧਾਰਾ 144) ਜ਼ਿਲ੍ਹੇ ਵਿਚ ਲਾਗੂ ਕਰ ਦਿੱਤੀ ਗਈ ਹੈ। ਸਰਹੱਦ ’ਤੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ 21 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ 21 ਡੀ.ਐਸ.ਪੀਜ਼ ਵੀ ਡਿਊਟੀ ’ਤੇ ਤਾਇਨਾਤ ਹੋਣਗੇ। ਹਰਿਆਣਾ ਪੁਲਿਸ ਨੇ ਨਰਵਾਣਾ ਤੋਂ ਪੰਜਾਬ ਵਾਇਆ ਗੜ੍ਹੀ ਨੂੰ ਜਾਣ ਵਾਲਾ ਰਸਤਾ ਵੀ ਬੰਦ ਕਰ ਦਿੱਤਾ ਹੈ।

Related Articles

Leave a Reply

Your email address will not be published. Required fields are marked *

Back to top button