National

ਬੱਚਿਆਂ ਨੂੰ ਸੋਸ਼ਲ ਮੀਡੀਆ ਅਕਾਊਂਟ ਲਈ ਮਾਪਿਆਂ ਤੋਂ ਲੈਣੀ ਪਵੇਗੀ ਇਜਾਜ਼ਤ, ਜਲਦ ਆਉਣਗੇ ਨਿਯਮ

ਨਵੀਂ ਦਿੱਲੀ ,4 ਜਨਵਰੀਕੇਂਦਰ ਸਰਕਾਰ ਨੇ ਡਿਜੀਟਲ ਪਰਸਨਲ ਡਾਟਾ ਪ੍ਰੋਟੈਕਸ਼ਨ ਦੇ ਨਿਯਮਾਂ ਦਾ ਖਰੜਾ ਜਾਰੀ ਕੀਤਾ ਹੈ, ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਬੱਚਿਆਂ ਨੂੰ ਸੋਸ਼ਲ ਮੀਡੀਆ ‘ਤੇ ਖਾਤਾ ਬਣਾਉਣ ਲਈ ਆਪਣੇ ਮਾਤਾਪਿਤਾ ਤੋਂ ਇਜਾਜ਼ਤ ਲੈਣੀ ਪਵੇਗੀਹਾਲਾਂਕਿ ਡਰਾਫਟ ਨਿਯਮਾਂ ‘ਤੇ 18 ਫਰਵਰੀ ਤੱਕ ਸੁਝਾਅ ਮੰਗੇ ਗਏ ਹਨ। ਸਰਕਾਰ ਸੁਝਾਅ ਤੋਂ ਬਾਅਦ ਹੀ ਇਸ ਨੂੰ ਨੋਟੀਫਾਈ ਕਰੇਗੀ। ਹੁਣ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਖਾਤਾ ਖੋਲ੍ਹਣ ਲਈ ਆਪਣੇ ਮਾਪਿਆਂ ਦੀ ਸਹਿਮਤੀ ਲੈਣੀ ਲਾਜ਼ਮੀ ਹੋਵੇਗੀ। ਇਹ ਵਿਵਸਥਾ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 ਦੇ ਡਰਾਫਟ ਨਿਯਮਾਂ ਵਿਚ ਸ਼ਾਮਿਲ ਹੈ, ਜੋ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੁਆਰਾ ਜਾਰੀ ਕੀਤਾ ਗਿਆ ਸੀ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਇਹ ਐਲਾਨ ਕਰਦੇ ਹੋਏ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਕਿ ਜਨਤਾ ਨੂੰ ਸਰਕਾਰ ਦੇ ਨਾਗਰਿਕ ਸ਼ਮੂਲੀਅਤ ਪਲੇਟਫਾਰਮ MyGov.in ਦੁਆਰਾ ਇਨ੍ਹਾਂ ਡਰਾਫਟ ਨਿਯਮਾਂ ‘ਤੇ ਆਪਣੇ ਇਤਰਾਜ਼ ਅਤੇ ਸੁਝਾਅ ਦੇਣ ਲਈ ਸੱਦਾ ਦਿੱਤਾ ਗਿਆ ਹੈ। ਫੀਡਬੈਕ ‘ਤੇ 18 ਫਰਵਰੀ 2025 ਤੋਂ ਬਾਅਦ ਵਿਚਾਰ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button