Punjab

ਇਨੋਵਾ ਗੱਡੀ ਅਤੇ ਘੋੜਾ ਟਰਾਲੇ ਦੀ ਟੱਕਰ ’ਚ ਇਕ ਦੀ ਮੌਤ, ਇਕ ਜ਼ਖਮੀਂ, ਮਾਮਲਾ ਦਰਜ

ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਮਰਖਾਈ ਦੇ ਕੋਲ ਇਨੋਵਾ ਗੱਡੀ ਅਤੇ ਘੋੜੇ ਟਰਾਲੇ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਅਤੇ ਇਕ ਦੇ ਜ਼ਖਮੀਂ ਹੋਣ ਦੇ ਮਾਮਲੇ ’ਚ ਥਾਣਾ ਮੱਲਾਂਵਾਲਾ ਪੁਲਿਸ ਨੇ ਅਣਪਛਾਤੇ ਘੋੜਾ ਟਰਾਲੇ ਚਾਲਕ ਖਿਲਾਫ 106, 281, 125 (ਏ), 125 (ਬੀ), 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸੁਖਦੇਵ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਚਹਿਲ ਜ਼ਿਲ੍ਹਾ ਫਰੀਦਕੋਟ ਨੇ ਦੱਸਿਆ ਕਿ ਉਹ ਤੇ ਮੇਰਾ ਪਰਿਵਾਰ ਰਿਸ਼ਤੇਦਾਰੀ ਵਿਚ ਪਿੰਡ ਰੱਤੇ ਖੇੜਾ ਗਏ ਸੀ। ਸੁਖਦੇਵ ਸਿੰਘ ਨੇ ਦੱਸਿਆ ਕਿ ਕਰੀਬ 11 ਵਜੇ ਸਵੇਰੇ ਅਸੀਂ ਪਿੰਡ ਮਰਖਾਈ ਪਿੰਡ ਪਾਸ ਇਕ ਘੋੜਾ ਟਰਾਲਾ ਅੱਗੋਂ ਬੜੀ ਤੇਜ਼ੀ ਨਾਲ ਆ ਰਿਹਾ ਸੀ, ਮੇਰੇ ਤੋਂ ਅਗਲੀ ਗੱਡੀ ਵਿਚ ਮੇਰਾ ਬੇਟਾ ਤੇ ਉਸ ਦੇ ਸਾਂਢੂ ਜਾ ਰਹੇ ਸੀ, ਜੋ ਟਰਾਲੇ ਵਾਲੇ ਨੇ ਉਨ੍ਹਾਂ ਦੀ ਇਨੋਵਾ ਗੱਡੀ ਨੂੰ ਸਿੱਧੀ ਟੱਕਰ ਮਾਰੀ। ਇਸ ਹਾਦਸੇ ਵਿਚ ਮੇਰੇ ਬੇਟੇ ਗੁਰਪ੍ਰੀਤ ਸਿੰਘ (25 ਸਾਲ) ਦੀ ਮੌਤ ਹੋ ਗਈ ਤੇ ਗੱਡੀ ਦਾ ਨੁਕਸਾਨੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਘੋੜਾ ਟਰਾਲੇ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button