Punjab

ਰੰਜ਼ਿਸ਼ ਦੇ ਚੱਲਦਿਆਂ ਵਿਅਕਤੀ ਦੀ ਕੀਤੀ ਕੁੱਟਮਾਰ, 5 ਨਾਮਜ਼ਦ

ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਲੱਖੋਕੇ ਬਹਿਰਾਮ ਦੇ ਅਧੀਨ ਆਉਂਦੇ ਪਿੰਡ ਅਹਿਮਦ ਢੰਡੀ ਵਿਖੇ ਰੰਜ਼ਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ 5 ਵਿਅਕਤੀਆਂ ਖਿਲਾਫ 126 (2), 115 (2), 351 (2), 191 (3), 190 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪੰਜਾਬ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਪਿੰਡ ਰਾਓ ਕੇ ਹਿਠਾੜ ਨੇ ਦੱਸਿਆ ਕਿ ਉਸ ਦੀ ਭਾਣਜੀ ਅੰਜੂ ਬਾਬਾ ਪੁੱਤਰੀ ਸੰਤਾ ਸਿੰਘ ਵਾਸੀ ਸਿਮਰੇ ਵਾਲੇ ਜੋ ਕਿ ਸਤਨਾਮ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਮੇਘਾ ਪੰਜ ਗਰਾਈਂਂ ਨਾਲ ਕਰੀਬ 3 ਸਾਲਾਂ ਤੋਂ ਵਿਆਹੀ ਹੋਈ ਹੈ ਤੇ ਉਨ੍ਹਾਂ ਦਾ ਆਪਸ ਵਿਚ ਲੜਾਈ ਝਗੜਾ ਹੁੰਦਾ ਹੈ ਤੇ ਉਹ ਜੋ ਮਾਤਾ ਹੋਣ ਦੇ ਨਾਤੇ ਇਨ੍ਹਾਂ ਨੂੰ ਸਮਝਾਉਂਦਾ ਹੈ। ਇਸੇ ਰੰਜ਼ਿਸ਼ ਕਰਕੇ ਦੋਸ਼ੀਅਨ ਸਤਨਾਮ ਸਿੰਘ, ਕੁਲਦੀਪ ਸਿੰਘ ਪੁੱਤਰ ਮੱਖਣ ਸਿੰਘ, ਸੁਰਜੀਤ ਸਿੰਘ ਪੁੱਤਰ ਮੱਖਣ ਸਿੰਘ, ਰਵੀ ਪੁੱਤਰ ਸੁਖਦੇਵ ਸਿੰਘ, ਸੁਰਿੰਦਰ ਸਿੰਘ ਪੁੱਤਰ ਹਰਬੰਸ ਸਿੰਘ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button