
ਫ਼ਿਰੋਜ਼ਪੁਰ, 5 ਜਨਵਰੀ (ਜਸਵਿੰਦਰ ਸਿੰਘ ਸੰਧੂ)– ਪ੍ਰਬੰਧਕ ਕਮੇਟੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਗਾਂਧੀ ਨਗਰ (ਨੇੜੇ ਸੈਂਟਰਲ ਜੇਲ੍ਹ) ਫਿਰੋਜ਼ਪੁਰ ਅਤੇ ਸਮੂਹ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਸਾਹਿਬ ਏ ਕਮਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਧੂਮ–ਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਦਿਲਬਾਗ ਸਿੰਘ ਲਾਲੀ ਅਤੇ ਗੁਰੂ ਘਰ ਦੇ ਹੈੱਡ ਗ੍ਰੰਥੀ ਸਮਰੱਥ ਸਿੰਘ ਅਤੇ ਕਮੇਟੀ ਦੇ ਪ੍ਰਧਾਨ ਆਤਮਾ ਸਿੰਘ ਨੇ ਦਿੰਦੇ ਦੱਸਿਾ ਕਿ ਧੰਨ ਧੰਨ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਗੁਰੂ ਪੁਰਬ ਮੌਕੇ 28 ਦਸੰਬਰ 2024 ਤੋਂ ਲੈ ਕੇ 4 ਜਨਵਰੀ 2025 ਤੱਕ ਹਰ ਰੋਜ਼ ਅਮ੍ਰਿਤ ਵੇਲੇ ਸਮੂਹ ਸੰਗਤਾਂ ਅਤੇ ਗੁਰਦੁਆਰਾ ਕਮੇਟੀ ਦੇ ਮੈਂਬਰ ਸਾਹਿਬ ਵੱਲੋਂ ਗੁਰੂ ਸਾਹਿਬਾਨ ਜੈਕਾਰ ਅਤੇ ਗੁਰੂ ਸਾਹਿਬ ਦੇ ਨਾਲ ਬਾਣੀ ਦਾ ਗੁਣਗਾਨ ਕੀਤਾ ਗਿਆ। ਵੱਖ–ਵੱਖ ਨਗਰ ਮੁਹੱਲੇ ਲੋਕਾਂ ਨੇ ਪ੍ਰਭਾਤ ਫੇਰੀਆਂ ਦਾ ਫੁੱਲਾਂ ਦੀ ਵਰਖਾ ਅਤੇ ਚਾਹ, ਦੁੱਧ, ਮਠਿਆਈ ਦੇ ਲੰਗਰ ਨਾਲ ਸਵਾਗਤ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਦਿਲਬਾਗ ਸਿੰਘ, ਪ੍ਰਧਾਨ ਆਤਮਾ ਸਿੰਘ ਗੁਰੂ ਘਰ ਦੇ ਹੈੱਡ ਗ੍ਰੰਥੀ ਸਮਰੱਥ ਸਿੰਘ ਦੱਸਿਆ ਕਿ 4 ਜਨਵਰੀ 2025 ਦਿਨ ਸ਼ਨੀਵਾਰ ਸ੍ਰੀ ਅਖੰਡ ਪਾਠ ਦਾ ਆਰੰਭ ਕੀਤਾ ਗਿਆ। ਇਸ ਮੌਕੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰੂ ਪੁਰਬ ਮੌਕੇ 6 ਜਨਵਰੀ 2025 ਨੂੰ ਸ੍ਰੀ ਆਖੰਡ ਪਾਠ ਦਾ ਭੋਗ ਪਾਏ ਜਾਣਗੇ। ਇਸ ਮੌਕੇ ਕੀਰਤਨ ਭਾਈ ਗਿਆਨੀ ਗੁਰਮੇਜ ਸਿੰਘ ਜੀ ਕਰਨਗ। ਇਸ ਮੌਕੇ ਲੋਕਲ ਜਥੇ ਕੀਰਤਨ ਅਤੇ ਭਾਈ ਹਰਜਿੰਦਰ ਸਿੰਘ ਅਟਾਰੀ ਵਾਲੇ, ਕਵੀਸ਼ਰੀ ਅਤੇ ਗੁਰੂ ਸਾਹਿਬ ਜੀ ਦੀ ਜੀਵਨੀ ਬਾਰੇ ਸੰਗਤਾਂ ਨੂੰ ਚਾਨਣਾ ਪਾਉਣਗੇ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਏ ਜਾਣਗੇ।



