
ਫ਼ਿਰੋਜ਼ਪੁਰ, 7 ਜਨਵਰੀ (ਬਾਲ ਕਿਸ਼ਨ)– ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 201 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 1 ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਹੌਲਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਪਿੰਡ ਹਬੀਬ ਕੇ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸ਼ੰਭੂ ਪੁੱਤਰ ਲਾਹਣਾ ਵਾਸੀ ਪਿੰਡ ਝੁੱਗੇ ਨਿਹੰਗਾਂ ਵਾਲੇ ਨਾਜਾਇਜ਼ ਸ਼ਰਾਬ ਕਸੀਦ ਕਰਕੇ ਵੇਚਣ ਦਾ ਆਦੀ ਹੈ, ਜੋ ਹੁਣ ਵੀ ਮੋਟਰਸਾਈਕਲ ਪਲਟੀਨਾ ’ਤੇ ਸ਼ਰਾਬ ਨਾਜਾਇਜ਼ ਲੈ ਕੇ ਦਰਿਆ ਸਤਲੁੱਜ ਤੇ ਕੱਚਾ ਬੰਨ ਨੇੜੇ ਪਿੰਡ ਹਬੀਬ ਕੇ ਨੇੜੇ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕੀਤੀ ਗਈ ਤਾਂ ਦੋਸ਼ੀ ਸ਼ੰਭੂ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 201 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 1 ਮੋਟਰਸਾਈਕਲ ਪਲਟੀਨਾ ਬਰਾਮਦ ਕੀਤਾ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



