Punjab

ਚਲਦੀਆਂ ਅਟਕਲਾਂ ਚ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ

ਚੰਡੀਗੜ੍ਹ, 10 ਜਨਵਰੀ  (ਜਸਵਿੰਦਰ ਸਿੰਘ ਸੰਧੂ)- ਸ੍ਰੀ ਅਕਾਲ ਤਖਤ ਸਾਹਿਬ ਤੋਂ ਜਾਰੀ ਹੋਏ ਹੁਕਮਾਂ ਦੇ 42 ਦਿਨ ਬਾਅਦ ਅਕਾਲੀ ਦਲ ਵਰਕਿੰਗ ਕਮੇਟੀ ਹਰਕਤ ਵਿਚ ਆਈ ਤੇ ਓਸ ਨੇ ਚਲਦੀਆਂ ਤਰ੍ਹਾਂ ਤਰ੍ਹਾਂ ਦੀਆਂ ਸਿਆਸੀ, ਸਮਾਜਿਕ ਅਤੇ ਧਾਰਮਿਕ ਹਨੇਰੀਆਂ ਨੂੰ ਠੱਲ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕਰ ਲਿਆ । ਜਿਸ ਨਾਲ ਇਕ ਵਾਰ ਤਰ੍ਹਾਂਤਰ੍ਹਾਂ ਦੀਆਂ ਚਲਦੀਆਂ ਅਕਾਲੀ ਦਲ ਵਿਰੋਧੀ ਹਵਾਵਾਂ ਰੂਪੀ ਗਤੀਵਿਧੀਆਂ ਨੂੰ ਵਿਸ਼ਰਾਮ ਲੱਗੇਗਾਦੱਸਣਯੋਗ ਹੈ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਵਿਖੇ ਅੱਜ ਇੱਥੇ ਵਰਕਿੰਗ ਕਮੇਟੀ ਦੀ ਬੈਠਕ ਹੋਈ ਸੀ, ਜਿਸ ‘ਚ ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਇਸ ਮੌਕੇ ਵਰਕਿੰਗ ਕਮੇਟੀ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ  । ਇਹ ਵੀ ਦੱਸਿਆ ਗਿਆ ਹੈ ਕਿ ਜਦੋਂ ਤੱਕ ਨਵਾਂ ਪ੍ਰਧਾਨ ਨਹੀਂ ਚੁਣਿਆ ਜਾਂਦਾ, ਉਸ ਸਮੇਂ ਤੱਕ ਬਲਵਿੰਦਰ ਸਿੰਘ ਭੂੰਦੜ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਰਹਿਣਗੇ

14 ਦਸੰਬਰ ਨੂੰ ਖ਼ਤਮ ਹੋ ਚੁੱਕਾ ਕਾਰਜਕਾਲ

ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਪਹਿਲਾਂ ਹੀ ਆਪਣਾ ਅਸਤੀਫ਼ਾ ਵਰਕਿੰਗ ਕਮੇਟੀ ਨੂੰ ਸੌਂਪ ਚੁੱਕੇ ਹਨ ਅਤੇ ਬੀਤੀ 14 ਦਸੰਬਰ ਨੂੰ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਚੁੱਕਾ ਹੈ। 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰਨ ਦੇ ਹੁਕਮ ਜਾਰੀ ਕੀਤੇ ਸਨ। ਹੁਣ 42 ਦਿਨਾਂ ਬਾਅਦ ਅਕਾਲੀ ਦਲ ਨੇ ਉਨ੍ਹਾਂ ਹੁਕਮਾਂ ‘ਤੇ ਕਾਰਵਾਈ ਕੀਤੀ ਅਤੇ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਦੌਰਾਨ ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ।

Related Articles

Leave a Reply

Your email address will not be published. Required fields are marked *

Back to top button