
ਖਨੌਰੀ, 11 ਜਨਵਰੀ– ਪੰਜਾਬ-ਹਰਿਆਣਾ ਦੇ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਦਾ ਅੱਜ 47ਵਾਂ ਦਿਨ ਹੈ। ਵੀਰਵਾਰ ਨੂੰ ਕੀਤੇ ਗਏ ਉਨ੍ਹਾਂ ਦੇ ਟੈਸਟ ਦੀ ਰਿਪੋਰਟ ਅਜੇ ਤੱਕ ਨਹੀਂ ਆਈ ਹੈ। ਅੱਜ ਕਿਸਾਨ ਆਗੂ ਜਨਤਾ ਸਾਹਮਣੇ ਰਿਪੋਰਟਾਂ ਪੇਸ਼ ਕਰਨਗੇ। ਇਸ ਤੋਂ ਪਹਿਲਾਂ ਬੀਤੇ ਦਿਨ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਦਰਸ਼ਨਪਾਲ ਸਿੰਘ ਅਤੇ ਹੋਰ ਖਨੌਰੀ ਸਰਹੱਦ ’ਤੇ ਪਹੁੰਚੇ ਅਤੇ ਡੱਲੇਵਾਲ ਨਾਲ ਮੁਲਾਕਾਤ ਕੀਤੀ ਸੀ। ਕਿਸਾਨ ਆਗੂਆਂ ਨੇ 9 ਜਨਵਰੀ ਨੂੰ ਮੋਗਾ ਵਿਖੇ ਹੋਈ ਮਹਾ ਪੰਚਾਇਤ ਵਿਚ ਪਾਸ ਕੀਤਾ ਗਿਆ ਪ੍ਰਸਤਾਵ ਮੋਰਚੇ ਦੇ ਆਗੂਆਂ ਨੂੰ ਸੌਂਪਿਆ।



