Punjab

ਵਿਆਹੁਤਾ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ

ਫ਼ਿਰੋਜ਼ਪੁਰ, 11 ਜਨਵਰੀ (ਬਾਲ ਕਿਸ਼ਨ)– ਫਿਰੋਜ਼ਪੁਰ ’ਚ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਤੇ ਉਸ ਨੂੰ ਕੁੱਟਮਾਰ ਕਰਕੇ ਘਰੋਂ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖਿਲਾਫ 498-ਏ, 406 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਦਰਖਾਸਤ/ਯੂਆਈਡੀ ਨੰਬਰ 437137 ਰਾਹੀਂ ਤਰਸੇਮ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਮਨਸੂਰ ਵਾਲ ਕਲਾਂ ਨੇ ਦੱਸਿਆ ਕਿ ਉਸ ਦੀ ਲੜਕੀ ਅਮਨਦੀਪ ਕੌਰ ਦਾ ਵਿਆਹ ਗੁਰਸਿਮਰਨਜੀਤ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਵਾਰਡ ਨੰਬਰ 7 ਮੁੱਦਕੀ ਨਾਲ ਮਿਤੀ 16 ਦਸੰਬਰ 2020 ਨੂੰ ਹੋਇਆ ਸੀ। ਵਿਆਹ ਸਮੇਂ ਉਸ ਨੇ ਆਪਣੀ ਲੜਕੀ ਅਮਨਦੀਪ ਕੌਰ ਨੂੰ ਆਪਣੀ ਹੈਸੀਅਤ ਤੋਂ ਵੱਧ ਦਾਜ ਦਹੇਜ ਇਸਤਰੀ ਧਨ ਵਜੋਂ ਦਿੱਤਾ ਸੀ, ਪਰ ਦੋਸ਼ੀਅਨ ਇਸ ਤੋਂ ਖੁਸ਼ ਨਹੀਂ ਸਨ। ਤਰਸੇਮ ਸਿੰਘ ਨੇ ਦੱਸਿਆ ਕਿ ਦੋਸ਼ੀਅਨ ਗੁਰਸਿਮਰਨਜੀਤ ਸਿੰਘ, ਦਲਜੀਤ ਸਿੰਘ ਪੁੱਤਰ ਗੁਰਬਚਨ ਸਿੰਘ ਅਤੇ ਕੁਲਵਿੰਦਰ ਕੌਰ ਪਤਨੀ ਦਲਜੀਤ ਸਿੰਘ ਜੋ ਉਸ ਦੀ ਲੜਕੀ ਅਮਨਦੀਪ ਕੌਰ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਹੋਰ ਦਾਜ ਮੰਗ ਕਰਨ ਲੱਗੇ, ਜੋ ਅਮਨਦੀਪ ਕੌਰ ਵੱਲੋਂ ਦਾਜ ਦਹੇਜ ਲਿਆਉਣ ਤੋਂ ਇਨਕਾਰ ਕਰਨ ਤੇ ਅਮਨਦੀਪ ਕੌਰ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ। ਦੋਸ਼ੀ ਗੁਰਸਿਮਰਨਜੀਤ ਸਿੰਘ ਕੈਨੇਡਾ ਵਿਖੇ ਰਹਿ ਰਿਹਾ ਹੈ। ਜਾਂਚਕਰਤਾ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button