
ਨਵੀਂ ਦਿੱਲੀ, 12 ਜਨਵਰੀ – ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਵਿਚ ਤਿੰਨ ਮਹੀਨਿਆਂ ਦੇ ਵੱਧ ਸਮੇਂ ਤੋਂ ਗਿਰਾਵਟ ਜਾਰੀ ਹੈ। ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਪਿਛਲੇ ਚੌਦਾਂ ਹਫ਼ਤਿਆਂ ਵਿਚ 13 ਵਾਰ ਗਿਰਾਵਟ ਆਈ ਹੈ, ਜੋ ਲਗਭਗ 10 ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਪਹੁੰਚ ਗਿਆ ਹੈ।ਭਾਰਤੀ ਰਿਜ਼ਰਵ ਬੈਂਕ ਦੇ ਤਾਜ਼ਾ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ 3 ਜਨਵਰੀ ਨੂੰ ਖ਼ਤਮ ਹੋਏ ਹਫ਼ਤੇ ਵਿਚ, ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 5.693 ਬਿਲੀਅਨ ਅਮਰੀਕੀ ਡਾਲਰ ਘਟ ਕੇ 634.585 ਬਿਲੀਅਨ ਅਮਰੀਕੀ ਡਾਲਰ ਰਹਿ ਗਿਆ।



