Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਐਮਰਜੈਂਸੀ ਫ਼ਿਲਮ ’ਤੇ ਪੰਜਾਬ ’ਚ ਬੈਨ ਲਗਾਉਣ ਦੀ ਕੀਤੀ ਮੰਗ

ਅੰਮ੍ਰਿਤਸਰ, 16 ਜਨਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖਾਂ ਦਾ ਅਕਸ ਖ਼ਰਾਬ ਕਰਨ ਵਾਲੀ ਅਤੇ ਇਤਿਹਾਸ ਨੂੰ ਗਲਤ ਪੇਸ਼ ਕਰਦੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ, ਇਸ ਦੇ 17 ਜਨਵਰੀ 2025 ਨੂੰ ਰੀਲੀਜ਼ ਹੋਣ ਉੱਤੇ ਪੰਜਾਬ ਅੰਦਰ ਰੋਕ ਲਗਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਨੂੰ ਸੂਬੇ ਅੰਦਰ ਬੈਨ ਕਰੇ। ਉਨ੍ਹਾਂ ਕਿਹਾ ਕਿ ਜੇਕਰ ਇਹ ਫ਼ਿਲਮ ਜਾਰੀ ਹੁੰਦੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਇਸ ਦੇ ਸੰਬੰਧ ਵਿਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।

Related Articles

Leave a Reply

Your email address will not be published. Required fields are marked *

Back to top button