ਸੇਫ ਸਕੂਲ ਵਾਹਨ ਪਾਲਸੀ ਤਹਿਤ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ
ਉਲੰਘਣਾ ਕਰਨ ਵਾਲੇ 10 ਸਕੂਲੀ ਵਾਹਨਾਂ ਦੇ ਚਲਾਨ ਕੀਤੇ

ਬਾਲ ਕਿਸ਼ਨ
ਫ਼ਿਰੋਜ਼ਪੁਰ, 16 ਜਨਵਰੀ– ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾਦੇ ਦਿਸ਼ਾ–ਨਿਰਦੇਸ਼ਾਂ ਤਹਿਤ ਏਡੀਸੀ–ਕਮ-ਆਰਟੀਏ ਡਾ. ਨਿਧੀ ਕੁਮੁਦ ਬੰਬਾਹ ਦੀ ਅਗਵਾਈ ਹੇਠ ਸੇਫ ਸਕੂਲ ਵਾਹਨ ਪਾਲਸੀ ਤਹਿਤ ਏਟੀਓ ਰਾਕੇਸ਼ ਕੁਮਾਰ ਬਾਂਸਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਫ਼ਿਰੋਜ਼ਪੁਰ ਦੇ ਤਾਲਮੇਲ ਨਾਲ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਸੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 10 ਸਕੂਲੀ ਵਾਹਨਾਂ ਦੇ ਚਲਾਨ ਕੀਤੇ ਗਏ। ਇਸ ਮੌਕੇ ਸਕੂਲ ਡਰਾਈਵਰਾਂ ਨੂੰ ਧੁੰਦ ਕਾਰਨ ਸੁਚੇਤ ਰਹਿ ਕੇ ਡਰਾਈਵਿੰਗ ਕਰਨ ਲਈ ਵੀ ਹਦਾਇਤ ਕੀਤੀ ਗਈ। ਚੈਕਿੰਗ ਟੀਮ ਵੱਲੋਂ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਪੂਰੀਆ ਨਾ ਕਰਨ ਵਾਲੇ ਵਾਹਨਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਇਸ ਦੌਰਾਨ ਸਕੂਲ ਵਾਹਨਾਂ ’ਤੇ ਰਿਫਲੈਕਟਰ ਵੀ ਲਗਾਏ ਗਏ।ਇਸ ਦੌਰਾਨ ਆਰਟੀਓ ਸਟਾਫ ਅੰਕੁਸ਼ ਪੁਪਨੇਜਾ, ਇੰਦਰਜੀਤ ਸਿੰਘ, ਰਾਜਪਾਲ ਸਿੰਘ ਅਤੇ ਬਾਲ ਸੁਰੱਖਿਆ ਵਿਭਾਗ ਤੋਂ ਸਤਨਾਮ ਸਿੰਘ ਵੀ ਹਾਜ਼ਰ ਸਨ।



