
ਜਲੰਧਰ, 16 ਜਨਵਰੀ–ਭਲਕੇ ਰਿਲੀਜ਼ ਹੋਣ ਵਾਲੀ ਐਮਰਜੈਂਸੀ ਫਿਲਮ ਨੂੰ ਲੈ ਕੇ ਜਲੰਧਰ ’ਚ ਵੀ ਵਿਰੋਧ ਸ਼ੁਰੂ ਹੋ ਗਿਆ ਹੈ। ਇਸ ਨੂੰ ਰੋਕਣ ਲਈ ਪੁਲਿਸ ਕਮਿਸ਼ਨਰੇਟ ਨੂੰ ਪੱਤਰ ਵੀ ਲਿਖਿਆ ਗਿਆ ਹੈ। ਮੰਗ ਪੱਤਰ ਸੌਂਪਣ ਸਮੇਂ ਸਿੱਖ ਵਫ਼ਦ ਨੇ ਕਿਹਾ ਕਿ ਇਸ ਫ਼ਿਲਮ ਨਾਲ ਕਦੇ ਨਾ ਭਰਨ ਵਾਲੇ ਜ਼ਖ਼ਮ ਹਰੇ ਹੋ ਜਾਣਗੇ, ਜਿਸ ਨੂੰ ਲੈ ਕੇ ਸਿੱਖ ਧਰਮ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।



