
ਮਹਾਰਾਸ਼ਟਰ, 17 ਜਨਵਰੀ– ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਹ ਹਾਦਸਾ ਪੁਣੇ ਦੇ ਨਾਰਾਇਣਗਾਂਵ ਨੇੜੇ ਵਾਪਰਿਆ। ਜਾਣਕਾਰੀ ਅਨੁਸਾਰ, ਇਕ ਤੇਜ਼ ਰਫ਼ਤਾਰ ਟੈਂਪੂ ਨੇ ਇਕ ਮਿੰਨੀ ਵੈਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਨੌਂ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਪੁਣੇ ਦਿਹਾਤੀ ਪੁਲਿਸ ਨੇ ਇਸ ਸੰਬੰਧੀ ਜਾਣਕਾਰੀ ਦਿੱਤੀ। ਇਸ ਸੰਬੰਧੀ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।



