Punjab

ਜਥੇ ਸਮੇਤ ਜਥੇਦਾਰ ਗਿਆਨੀ ਰਘਬੀਰ ਸਿੰਘ ਗੁਰਧਾਮ ਦਰਸ਼ਨਾਂ ਲਈ ਜਾਣਗੇ ਪਾਕਿਸਤਾਨ

ਅੰਮ੍ਰਿਤਸਰ, 17 ਜਨਵਰੀ- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਵਿਚ ਇਕ 14 ਮੈਂਬਰੀ ਜਥਾ ਆਉਂਦੇ ਦਿਨਾਂ ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਲਈ ਅਟਾਰੀ- ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ। ਅਕਾਲ ਤਖਤ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕਿ ਇਸ ਜਥੇ ਵਿਚ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਹੋਰ ਪੰਥਕ ਸ਼ਖਸੀਅਤਾਂ ਤੇ ਵਿਦਵਾਨ ਵੀ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਆਪਣੀ ਪਾਕਿਸਤਾਨ ਯਾਤਰਾ ਦੌਰਾਨ ਸਿੰਘ ਸਾਹਿਬ ਤੇ ਜਥੇ ਦੇ ਮੈਂਬਰ ਜਿਥੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ, ਉੱਥੇ ਪਾਕਿਸਤਾਨ ਵਸਦੇ ਸਿੱਖਾਂ ਨਾਲ ਗੁਰਮਤਿ ਵਿਚਾਰਾਂ ਵੀ ਸਾਂਝੀਆਂ ਕੀਤੀਆਂ ਜਾਣਗੀਆਂ। ਸਿੰਘ ਸਾਹਿਬ ਦੇ ਇਸ ਮਹੀਨੇ ਦੇ ਅਖੀਰ ਜਾਂ ਫਰਵਰੀ ਦੇ ਸ਼ੁਰੂ ਵਿਚ ਪਾਕਿਸਤਾਨ ਗੁਰਧਾਮ ਯਾਤਰਾ ’ਤੇ ਜਾਣ ਦੀ ਸੰਭਾਵਨਾ ਹੈ।

Related Articles

Leave a Reply

Your email address will not be published. Required fields are marked *

Back to top button