
ਫ਼ਿਰੋਜ਼ਪੁਰ, 17 ਜਨਵਰੀ (ਬਾਲ ਕਿਸ਼ਨ)– ਮਮਦੋਟ ’ਚ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਵਿਚ ਥਾਣਾ ਮਮਦੋਟ ਪੁਲਿਸ ਨੇ ਤਿੰਨ ਲੋਕਾਂ ਖਿਲਾਫ 137 (2), 96, 61 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਿਗ ਲੜਕੀ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਨਾਬਾਲਿਗ ਲੜਕੀ (16 ਸਾਲ) ਜੋ ਸਰਕਾਰੀ ਸਕੂਲ ਵਿਚ ਪੜ੍ਹਦੀ ਹੈ, ਜੋ ਮਿਤੀ 15 ਜਨਵਰੀ 2025 ਨੂੰ ਕਰੀਬ 8 ਵਜੇ ਸਵੇਰੇ ਪੜ੍ਹਣ ਲਈ ਗਈ ਸੀ, ਪਰ ਵਾਪਸ ਨਹੀਂ ਆਈ। ਪੜਤਾਲ ਕਰਨ ਤੇ ਪਤਾ ਲੱਗਾ ਹੈ ਕਿ ਦੋਸ਼ੀ ਮੇਲਾ ਉਰਫ ਮੇਲੀ ਪੁੱਤਰ ਮਹਿੰਦਰ ਸਿੰਘ ਜੋ ਬਾਕੀ ਦੋਸ਼ੀਅਨ ਦਾਲਾ ਪੁੱਤਰ ਘੋਨਾ ਅਤੇ ਰੇਖਾ ਪਤਨੀ ਕਰਮਚਾਰੀ ਸਿੰਘ ਦੀ ਮੱਦਦ ਨਾਲ ਉਸ ਦੀ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਫੁਸਲਾ ਕੇ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



