Punjab

ਘਰ ਦੇ ਬਾਹਰੋਂ ਕਾਰ ਚੋਰੀ, ਮਾਮਲਾ ਦਰਜ

ਘਰ ਦੇ ਬਾਹਰੋਂ ਕਾਰ ਚੋਰੀ, ਮਾਮਲਾ ਦਰਜ

ਫ਼ਿਰੋਜ਼ਪੁਰ, 18 ਜਨਵਰੀ (ਬਾਲ ਕਿਸ਼ਨ)– ਕੈਂਟ ਫਿਰੋਜ਼ਪੁਰ ਵਿਖੇ ਇਕ ਵਿਅਕਤੀ ਦੇ ਘਰ ਦੇ ਬਾਹਰੋਂ ਅਣਪਛਾਤੇ ਵਿਅਕਤੀ ਵੱਲੋਂ ਇਕ ਕਾਰ ਹੋਂਡਾ ਸਿਟੀ ਚੋਰੀ ਕਰਨ ਦੀ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਖਿਲਾਫ 303 (2) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਮਨ ਜੈਨ ਪੁੱਤਰ ਮਨੋਜ ਜੈਨ ਵਾਸੀ ਮਕਾਨ ਨੰਬਰ 67-68 ਬਾਜ਼ਾਰ ਨੰਬਰ 05 ਕੈਂਟ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਨੇ ਆਪਣੀ ਕਾਰ ਹੋਂਡਾ ਸਿਟੀ ਪੈਟਰੋਲ ਅਤੇ ਸੀਐੱਨਜੀ ਨੰਬਰ ਪੀਬੀ 53 ਸੀ 9992 ਘਰ ਦੇ ਬਾਹਰ ਖੜੀ ਕੀਤੀ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button