Punjab

ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 19 ਜਨਵਰੀਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਕੀਤੀ ਹੈ। ਮੁੱਖ ਸਕੱਤਰ ਮੰਨਣ ਨੇ ਲਿਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਮੇ ਸਮੇਂ ਤੋਂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਅਤੇ ਪੂਰੀ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਚੌਗਿਰਦੇ ਅਤੇ ਇਥੇ ਆਉਂਦਿਆਂ ਰਸਤਿਆਂ ਉਪਰ ਬਣੇ ਸ਼ਰਾਬ ਦੇ ਠੇਕੇ ਅਤੇ ਤੰਬਾਕੂ ਦੀ ਵਿਕਰੀ ਪੁਰ ਪੂਰਨ ਤੌਰ ਤੇ ਪਾਬੰਦੀ ਲਗਵਾਉਣ ਲਈ ਮੰਗ ਕਰਦੀ ਆ ਰਹੀ ਹੈ। ਪ੍ਰੰਤੂ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕੋਈ ਵੀ ਢੁੱਕਵਾਂ ਯੋਗ ਕਦਮ ਨਹੀਂ ਚੁੱਕਿਆ ਗਿਆ। ਜਿਸ ਕਾਰਨ ਸ਼ਰਧਾਲੂਆਂ ਪੁਰ ਚੰਗਾ ਪ੍ਰਭਾਵ ਨਹੀਂ ਪੈਂਦਾ ਹੈ। ਅੰਮ੍ਰਿਤਸਰ ਸ਼ਹਿਰ ਗੁਰੂ ਵਰੋਸਾਈ ਨਗਰੀ ਅਤੇ ਇਕ ਪਵਿੱਤਰ ਸ਼ਹਿਰ ਹੈ, ਜਿਥੇ ਦੇਸ਼ਵਿਦੇਸ਼ ਤੋਂ ਰੋਜਾਨਾ ਲੱਖਾ ਸੰਗਤਾਂ ਪੁੱਜਦੀਆਂ ਹਨ। ਸਰਕਾਰ ਦਾ ਫਰਜ ਬਣਦਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੋਗਿਰਦੇ ਅਤੇ ਅੰਮ੍ਰਿਤਸਰ ਸ਼ਹਿਰ ਦੀ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦਿਆਂ ਹੋਇਆ ਅੰਮ੍ਰਿਤਸਰ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਜਾਵੇ।

Related Articles

Leave a Reply

Your email address will not be published. Required fields are marked *

Back to top button