Punjab

ਟਰਾਲੀ ਹੇਠਾਂ ਆਉਣ ਨਾਲ ਚਾਰ ਸਾਲ ਦੀ ਬੱਚੀ ਦੀ ਮੌਤ

ਸ਼੍ਰੀ ਕੀਰਤਪੁਰ ਸਾਹਿਬ, 19 ਜਨਵਰੀਪਿੰਡ ਪ੍ਰਿਥੀਪੁਰ ਬੂੰਗਾ ਵਿਖੇ ਘਰ ’ਚ ਸਮਾਨ ਸੁੱਟਣ ਲਈ ਆਈ ਟਰੈਕਟਰ ਟਰਾਲੀ ਹੇਠਾਂ ਆਉਣ ਕਾਰਨ ਇਕ ਚਾਰ ਸਾਲ ਦੀ ਬੱਚੀ ਦੀ ਮੌਤ ਹੋ ਗਈ। ਇੰਸਪੈਕਟਰ ਨਵਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਸਾਬਕਾ ਸਰਪੰਚ ਨੇ ਇਸ ਬਾਰੇ ਸੂਚਨਾ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਪਰ ਮ੍ਰਿਤਕ ਬੱਚੀ ਦੇ ਪਿਤਾ ਨੇ ਕੋਈ ਵੀ ਕਾਨੂੰਨੀ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾਮ੍ਰਿਤਕ ਬੱਚੀ ਹਰਨੂਰ ਕੌਰ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਘਰੋਂ ਬਾਹਰ ਸਨ ਤਾਂ ਉਨ੍ਹਾਂ ਦੀ ਭਰਜਾਈ ਨੇ ਫੋਨ ਕਰਕੇ ਦੱਸਿਆ ਕਿ ਘਰ ’ਚ ਲੱਕੜ ਸੁੱਟਣ ਲਈ ਆਈ ਟਰਾਲੀ ਹੇਠਾਂ ਆਉਣ ਨਾਲ ਹਰਨੂਰ ਗੰਭੀਰ ਜ਼ਖਮੀ ਹੋ ਗਈ ਹੈ। ਉਸ ਨੂੰ ਬੂੰਗਾ ਸਾਹਿਬ ਵਿਖੇ ਇਕ ਨਿਜੀ ਹਸਪਤਾਲ ’ਚ ਇਲਾਜ ਲਈ ਲੈ ਕੇ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

Related Articles

Leave a Reply

Your email address will not be published. Required fields are marked *

Back to top button