Punjab

ਬਲਵੰਤ ਸਿੰਘ ਰਾਜੋਆਣਾ ਮਾਮਲੇ ’ਤੇ 18 ਮਾਰਚ ਨੂੰ ਹੋਵੇਗੀ ਸੁਣਵਾਈ- ਸੁਪਰੀਮ ਕੋਰਟ

ਨਵੀਂ ਦਿੱਲੀ, 20 ਜਨਵਰੀਕੇਂਦਰ ਦੀ ਬੇਨਤੀ ’ਤੇ, ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਪ੍ਰਾਪਤ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਜਵਾਬ ਦਾਇਰ ਕਰਨ ਲਈ ਕੇਂਦਰ ਸਰਕਾਰ ਨੂੰ ਹੋਰ ਸਮਾਂ ਦਿੱਤਾ ਹੈ, ਜਿਸ ਵਿਚ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਉਸ ਨੂੰ ਦਿੱਤੀ ਗਈ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹਲਫ਼ਨਾਮਾ ਦਾਇਰ ਕਰਨ ਦਾ ਆਖਰੀ ਮੌਕਾ ਦਿੱਤਾ ਹੈ ਅਤੇ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਤੈਅ ਕੀਤੀ ਹੈ। ਕੇਂਦਰ ਵਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਦਾ ਕਹਿਣਾ ਹੈ ਕਿ ਮਾਮਲਾ ਸੰਵੇਦਨਸ਼ੀਲ ਹੈ ਕਿਉਂਕਿ ਇਹ ਇਕ ਮੌਜੂਦਾ ਮੁੱਖ ਮੰਤਰੀ ਦੇ ਕਤਲ ਨਾਲ ਸੰਬੰਧਿਤ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕੋਈ ਫ਼ੈਸਲਾ ਨਹੀਂ ਲਿਆ ਤਾਂ ਮੈਰਿਟ ਦੇ ਆਧਾਰ ’ਤੇ ਸੁਣਵਾਈ ਕਰਾਂਗੇ। ਦੱਸ ਦੇਈਏ ਕਿ 2007 ਵਿਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ।

Related Articles

Leave a Reply

Your email address will not be published. Required fields are marked *

Back to top button