Punjab

ਹਥਿਆਰਾਂ ਨਾਲ ਲੈਸ ਡੇਢ ਦਰਜਨ ਵਿਅਕਤੀਆਂ ਨੇ ਪਰਿਵਾਰ ’ਤੇ ਕੀਤਾ ਹਮਲਾ, 8 ਹਮਲਾਵਰ ਤੇ 10 ਅਣਪਛਾਤਿਆਂ ਖਿਲਾਫ ਮੁਕੱਦਮਾ ਦਰਜ

ਲੁਧਿਆਣਾ, 20 ਜਨਵਰੀਮਾਮੂਲੀ ਤਕਰਾਰ ਤੋਂ ਬਾਅਦ ਡੇਢ ਦਰਜਨ ਦੇ ਕਰੀਬ ਵਿਅਕਤੀਆਂ ਨੇ ਇੱਕ ਪਰਿਵਾਰ ’ਤੇ ਹਮਲਾ ਕਰ ਕੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ਦੇ ਬੁਰੀ ਤਰ੍ਹਾਂ ਸੱਟਾਂ ਮਾਰੀਆਂ। ਇਸ ਮਾਮਲੇ ’ਚ ਥਾਣਾ ਕੂਮਕਲਾਂ ਦੀ ਪੁਲਿਸ ਨੇ ਪਿੰਡ ਛੰਦੜਾਂ ਦੇ ਰਹਿਣ ਵਾਲੇ ਗਗਨਦੀਪ ਸਿੰਘ ਦੀ ਸ਼ਿਕਾਇਤ ’ਤੇ ਡੇਢ ਦਰਜਨ ਦੇ ਕਰੀਬ ਹਮਲਾਵਰਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਤਫਤੀਸ਼ੀ ਅਫਸਰ ਜਗਪਾਲ ਸਿੰਘ ਨੇ ਦੱਸਿਆ ਕਿ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਛੰਦੜਾਂ ਦੇ ਵਾਸੀ ਰਸ਼ਪਾਲ ਸਿੰਘ, ਸਿਮਰਨ, ਵਰਿੰਦਰ ਸਿੰਘ, ਕਮਲ, ਬਿੰਦਾ, ਕਰਨਵੀਰ, ਟੋਨੀ ਤੇ ਅਡੈਚਾ ਦੇ ਵਾਸੀ ਸਹਿਜ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ’ਚ 10 ਅਣਪਛਾਤੇ ਵਿਅਕਤੀਆਂ ਨੂੰ ਵੀ ਮੁਕੱਦਮੇ ’ਚ ਰੱਖਿਆ ਹੈ। ਥਾਣਾ ਕੂਮਕਲਾਂ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਗਗਨਦੀਪ ਸਿੰਘ ਨੇ ਦੱਸਿਆ ਕਿ ਕੁੱਝ ਦਿਨ ਪਹਿਲੋਂ ਉਨ੍ਹਾਂ ਦੀ ਉਕਤ ਵਿਅਕਤੀਆਂ ਨਾਲ ਗੱਡੀ ਧਵਾਉਣ ਨੂੰ ਲੈ ਬਹਿਸ ਹੋਈ ਸੀ। ਉਸ ਦਿਨ ਤੋਂ ਬਾਅਦ ਮੁਲਜ਼ਮ ਮਨ ’ਚ ਰੰਜਿਸ਼ ਰੱਖਣ ਲੱਗ ਪਏ। ਬੀਤੇ ਦਿਨ ਮੁਲਜ਼ਮਾਂ ਨੇ ਗਗਨਦੀਪ ਸਿੰਘ, ਸਤਨਾਮ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਲੜਾਈ ’ਚ ਕਿਰਪਾਨਾਂ ਤੇ ਬੇਸਬਾਲ ਦੇ ਡੰਡਿਆਂ ਦੀ ਵਰਤੋਂ ਕੀਤੀ ਗਈ। ਬੁਰੀ ਤਰ੍ਹਾਂ ਕੁੱਟਮਾਰ ਕਰਨ ਤੋਂ ਬਾਅਦ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਉਧਰੋਂ ਇਸ ਮਾਮਲੇ ’ਚ ਜਾਂਚ ਅਧਿਕਾਰੀ ਜਗਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button