Punjab

ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਅੱਜ ਕਰੇਗੀ ਸੁਣਵਾਈ

ਨਵੀਂ ਦਿੱਲੀ, 21 ਜਨਵਰੀਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਠਹਿਰਾਏ ਗਏ ਜਗਤਾਰ ਸਿੰਘ ਹਵਾਰਾ ਵਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਵੇਗੀ। ਇਸ ਦੌਰਾਨ ਕੇਂਦਰ, ਦਿੱਲੀ ਅਤੇ ਪੰਜਾਬ ਸਰਕਾਰ ਵਲੋਂ ਅਦਾਲਤ ਵਿਚ ਜਵਾਬ ਦਾਇਰ ਕੀਤਾ ਜਾਵੇਗਾਪਿਛਲੀ ਸੁਣਵਾਈ ਵਿਚ, ਅਦਾਲਤ ਨੇ ਤਿੰਨਾਂ ਧਿਰਾਂ ਜਵਾਬ ਮੰਗੇ ਸਨ। ਦੱਸ ਦੇਈਏ ਕਿ 2010 ਵਿਚ, ਜਗਤਾਰ ਸਿੰਘ ਹਵਾਰਾ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ। ਹੇਠਲੀ ਅਦਾਲਤ ਨੇ 27 ਮਾਰਚ, 2007 ਨੂੰ ਹਵਾਰਾ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 12 ਅਕਤੂਬਰ, 2010 ਨੂੰ ਉਸ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਹੁਕਮ ਦਿੱਤਾ ਸੀ। ਹਵਾਰਾ ਨੂੰ ਸਤੰਬਰ 1995 ਵਿਚ ਗਿ੍ਫ਼ਤਾਰ ਕੀਤਾ ਗਿਆ ਸੀ।

Related Articles

Leave a Reply

Your email address will not be published. Required fields are marked *

Back to top button